09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅੱਜ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਲਾਈਟ ਐਂਡ ਸਾਊਾਡ ਸ਼ੋਅ ਦੇਖਣ ਵਾਸਤੇ 45 ਮਿੰਟ ਦਾ ਸਮਾਂ ਜ਼ਰੂਰ ਕੱਢਣ ਜ਼ਿਲ੍ਹਾ ਨਿਵਾਸੀ- ਡਾ. ਪ੍ਰੀਤੀ ਯਾਦਵ

Ad Position 21
No active advertisement
ਐੱਸ. ਪੀ. ਵੈਭਵ ਚੌਧਰੀ, ਏ. ਡੀ. ਸੀ. ਦਮਨਜੀਤ ਸਿੰਘ ਮਾਨ ਤੇ ਨਵਰੀਤ ਕੌਰ ਸੇਖੋਂ ਸਮੇਤ ਹੋਰ ਅਧਿਕਾਰੀ ਕੱਲ੍ਹ 4 ਨਵਬੰਰ ਨੂੰ ਪੋਲੋ ਗਰਾਊਾਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰ <br/> 04-11-2025
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਲ੍ਹ 4 ਨਵੰਬਰ ਦੀ ਸ਼ਾਮ ਨੂੰ ਇਥੋਂ ਦੇ ਪੋਲੋ ਗਰਾਊਾਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਹਨ | ਅੱਜ ਸ਼ਾਮ ਪੋਲੋ ਗਰਾਊਾਡ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਅਤੇ ਗੁਰੂ ਸਾਹਿਬ ਦੇ ਮਹਾਨ ਇਤਿਹਾਸ ਤੋਂ ਜਾਣੂ ਹੋਣ ਲਈ 45 ਮਿੰਟਾਂ ਦਾ ਸਮਾਂ ਜ਼ਰੂਰ ਕੱਢਣ | ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਸਾਡੇ ਜੀਵਨ ਵਿਚ ਕਦੇ-ਕਦੇ ਹੀ ਆਉਂਦੇ ਹਨ, ਇਸ ਲਈ ਸਾਨੂੰ ਸਭ ਨੂੰ ਅਜਿਹੇ ਮੌਕਿਆਂ ਵਿਚ ਜ਼ਰੂਰ ਪੁੱਜ ਕੇ ਆਪਣੇ ਵਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ | ਡਾ. ਪ੍ਰੀਤੀ ਯਾਦਵ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਾਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਾਡ ਸ਼ੋਅ ਦੌਰਾਨ ਡਿਜ਼ੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫ਼ਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ | ਡਾ. ਯਾਦਵ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸੇ ਦੌਰਾਨ ਏ. ਡੀ. ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 6 ਵਜੇ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿਚ ਸ਼ਾਮਿਲ ਹੋ ਸਕਦਾ ਹੈ ਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ | ਇਸ ਮੌਕੇ ਐੱਸ. ਪੀ. ਵੈਭਵ ਚੌਧਰੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐੱਸ.ਪੀ. ਐੱਚ.ਐੱਸ. ਮਾਨ, ਐੱਸ.ਡੀ.ਐੱਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਦੋ ਕਾਬੂ, ਪਰਚਾ ਦਰਜ ਅਗਲੀ ਖ਼ਬਰ ਪਟਿਆਲਾ ਜੇਲ੍ਹ 'ਚ ਨਹੀਂ ਰੁਕ ਰਹੀ ਮੋਬਾਈਲਾਂ ਤੇ ਨਸ਼ੀਲੇ ਪਦਾਰਥਾਂ ਦੀ ਆਮਦ
Ad Position 24