09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਤਾ ਗੁਜਰੀ ਸਕੂਲ ਦੇ ਸ਼ਾਨਵੀਰ ਸਿੰਘ ਨੇ ਪੰਜਾਬ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ

Ad Position 21
No active advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦਾ ਜੇਤੂ ਸ਼ਾਨਵੀਰ ਸਿੰਘ ਸੋਨੇ ਦਾ ਤਗਮਾ ਦਿਖਾਉਂਦਾ ਹੋਇਆ | ਅਜੀਤ ਤਸਵੀਰ <br/> 04-11-2025
ਦੇਵੀਗੜ੍ਹ, 3 ਨਵੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ (ਆਰਟਸ-ਬੀ) ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ 28ਵੀਂ ਸੀਨੀਅਰ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਹ ਰਾਜ ਪੱਧਰੀ ਮੁਕਾਬਲੇ ਲੁਧਿਆਣਾ ਜ਼ਿਲ੍ਹੇ ਵਿਚ ਹੋਏ ਸਨ | ਚੈਂਪੀਅਨਸ਼ਿਪ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਉੱਭਰਦੇ ਅਤੇ ਸੀਨੀਅਰ ਖਿਡਾਰੀਆਂ ਨੇ ਭਾਗ ਲਿਆ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਪ੍ਰਸ਼ੰਸਾ ਕਰਦਿਆ ਕਿਹਾ ਕਿ ਸਾਨੂੰ ਸ਼ਾਨਵੀਰ ਸਿੰਘ 'ਤੇ ਬਹੁਤ ਮਾਣ ਹੈ | ਇਹ ਸੋਨ ਤਗਮਾ ਸਿਰਫ ਤਗਮਾ ਨਹੀਂ, ਸਗੋਂ ਉਸ ਦੀ ਕਈ ਮਹੀਨਿਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਪੂਰਨ ਸਮਰਪਣ ਦਾ ਪ੍ਰਤੀਕ ਹੈ | ਇਸ ਮੌਕੇ ਪ੍ਰੈਜ਼ੀਡੈਂਟ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਤੇ ਕੋਚ ਹਰਦੀਪ ਕੁਮਾਰ ਨੇ ਵੀ ਇਸ ਉਪਲਬਧੀ 'ਤੇ ਸ਼ਾਨਵੀਰ ਨੂੰ ਮੁਬਾਰਕਬਾਦ ਦਿੱਤੀ | ਇਸ ਜਿੱਤ ਨੇ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24