ਪਾਤੜਾਂ, 3 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਬਹੁਮਤ ਨਾਲ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਨਾਲ ਜਿੱਥੇ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਦੀ ਖਾਣੀ ਪਈ ਹੈ, ਉੱਥੇ ਹੀ ਉਨ੍ਹਾਂ ਦੀ ਇਹ ਜਿੱਤ ਸਮੁੱਚੇ ਸਿੱਖ ਪੰਥ ਦੀ ਜਿੱਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਐਡਵੋਕੇਟ ਹਰਿੰਜਦਰ ਸਿੰਘ ਧਾਮੀ ਇਕ ਬਹੁਤ ਹੀ ਸੁਲਝੇ ਹੋਏ ਆਗੂ ਹਨ ਤੇ ਉਨ੍ਹਾਂ ਦੇ ਪ੍ਰਧਾਨਗੀ ਦੇ ਕਾਰਜਕਾਲ ਦੌਰਾਨ ਜਿੱਥੇ ਸਿੱਖੀ ਪ੍ਰਚਾਰ ਵਿਚ ਵਾਧਾ ਹੋਇਆ ਹੈ ਉੱਥੇ ਹੀ ਇਨ੍ਹਾਂ ਦੀ ਦੇਖ ਰੇਖ ਹੇਠ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਨਾਲ ਹੋ ਰਹੇ ਧੱਕਿਆਂ ਤੇ ਜਿੱਥੇ ਆਵਾਜ਼ ਬੁਲੰਦ ਕੀਤੀ ਹੈ ਉੱਥੇ ਹੀ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਨੇ ਦੇਸ਼ ਵਿਚ ਹਰ ਤਰ੍ਹਾਂ ਦੀ ਆਈਆਂ ਕੁਦਰਤੀ ਅਤੇ ਗ਼ੈਰ ਕੁਦਰਤੀ ਆਫ਼ਤਾਂ ਦੌਰਾਨ ਜੋ ਪੀੜਤ ਲੋਕਾਂ ਦੀ ਜਿੱਥੇ ਸਹਾਇਤਾ ਕੀਤੀ ਹੈ |