08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ 'ਪੰਜਾਬ ਦਿਵਸ' ਮਨਾਇਆ

Ad Position 21
No active advertisement
ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ 'ਪੰਜਾਬ ਦਿਵਸ' ਮਨਾਏ ਜਾਣ ਮੌਕੇ ਦਾ ਦਿ੍ਸ਼ | ਅਜੀਤ ਤਸਵੀਰ <br/> 04-11-2025
ਪਟਿਆਲਾ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦਿਵਸ ਦੇ ਮੌਕੇ 'ਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਵਲੋਂ ਵਿਸ਼ੇਸ਼ ਭਾਸ਼ਣ ਦਿੱਤਾ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੇ ਪਿ੍ੰਸੀਪਲ ਸਤਵੀਰ ਸਿੰਘ ਗਿੱਲ ਨੇ ਡਾ. ਆਸ਼ਟ ਨੂੰ ਜੀ ਆਇਆ ਕਿਹਾ | ਆਪਣੇ ਭਾਸ਼ਣ ਦੌਰਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਪੰਜਾਬ ਦਿਵਸ ਦੇ ਇਤਿਹਾਸ, ਵਰਤਮਾਨ ਅਤੇ ਇਸ ਨੂੰ ਦਰਪੇਸ਼ ਚੁਨੌਤੀਆਂ ਬਾਰੇ ਵਿਸਤਾਰ ਪੂਰਵਕ ਚਾਨਣਾ ਪਾਉਂਦੇ ਹੋਏ ਕਿਹਾ ਕਿ ਪੰਜਾਬ ਸੂਬੇ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ | ਇਸ ਦੀ ਆਪਣੀ ਮਾਂ ਬੋਲੀ, ਸਭਿਆਚਾਰ ਅਤੇ ਵਿਰਾਸਤ ਨੇ ਪੂਰੇ ਵਿਸ਼ਵ ਵਿਚ ਆਪਣੀ ਅਹਿਮ ਪਹਿਚਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਤੋਂ ਮੂੰਹ ਮੋੜ ਲੈਂਦੀਆਂ ਹਨ ਉਨ੍ਹਾਂ ਦਾ ਭਵਿੱਖ ਬਹੁਤਾ ਸ਼ਾਨਦਾਰ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਵਰਤਮਾਨ ਸਮਾਂ ਇਸ ਗੱਲ ਦੀ ਮੰਗ ਕਰਦਾ ਹੈ ਕਿ ਸਾਨੂੰ ਆਪਣੀ ਮਾਂ ਬੋਲੀ ਦੇ ਮਹੱਤਵ ਨੂੰ ਸਮਝਦੇ ਹੋਏ ਇਸ ਦੇ ਵਿਕਾਸ ਲਈ ਹਰ ਪੱਖ ਤੋਂ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸੰਬੰਧੀ ਕੁਝ ਸਵਾਲ ਵੀ ਕੀਤੇ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਤਸੱਲੀਬਖਸ਼ ਉੱਤਰ ਦਿੱਤੇ | ਸਕੂਲ ਲੈਕਚਰਾਰ ਹਰਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਪੰਜਾਬ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਪਿ੍ੰਸੀਪਲ ਸਤਵੀਰ ਸਿੰਘ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਹਮੇਸ਼ਾ ਸਾਡੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੀ ਮਾਤ ਭਾਸ਼ਾ ਅਤੇ ਵਿਰਾਸਤ ਪ੍ਰਤੀ ਸਜਗ ਰਹਿਣ ਦੀ ਜ਼ਰੂਰਤ ਹੈ |
Ad Position 22
No active advertisement
ਪਿਛਲੀ ਖ਼ਬਰ ਥਾਪਰ ਪੌਲੀਟੈਕਨਿਕ ਕਾਲਜ ਵਲੋਂ ਸਾਲਾਨਾ ਤਕਨੀਕੀ ਉਤਸਵ 2025 ਦਾ ਆਯੋਜਨ <br/> ਅਗਲੀ ਖ਼ਬਰ ਰਿਹਾਇਸ਼ੀ ਇਲਾਕੇ 'ਚ ਵਪਾਰਕ ਉਸਾਰੀ ਕਾਰਨ ਲੋਕ ਪ੍ਰੇਸ਼ਾਨ <br/>
Ad Position 24