ਪਟਿਆਲਾ, 4 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਅਤੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੇ ਕਾਰਜਕਾਰਨੀ ਮੈਂਬਰ ਬਣਨ 'ਤੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ | ਇੱਥੇ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਐਡਵੋਕੇਟ ਧਾਮੀ ਨੇ ਪਿਛਲੇ ਚਾਰ ਵਾਰ ਸ਼੍ਰੋਮਣੀ ਕਮੇਟੀ ਦੀ ਬਹੁਤ ਹੀ ਸਫਲਤਾ ਨਾਲ ਅਗਵਾਈ ਕੀਤੀ | ਉਹ ਬਹੁਤ ਹੀ ਨਿਮਰ ਸੁਭਾਅ ਦੇ ਨੇਕ ਦਿਲ, ਚੰਗੀ ਤੇ ਦੂਰਅੰਦੇਸ਼ੀ ਸੋਚ ਦੇ ਇਨਸਾਨ ਹਨ, ਜਿਨ੍ਹਾਂ ਨੇ ਪੰਥ ਨੂੰ ਹਮੇਸ਼ਾ ਨਾਲ ਲੈ ਕੇ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਾਦਗੀ ਹੈ ਕਿ ਪ੍ਰਧਾਨ ਹੋਣ ਦੇ ਬਾਵਜੂਦ ਉਹ ਅੱਜ ਵੀ ਹੁਸ਼ਿਆਰਪੁਰ ਵਿਚ ਬਤੌਰ ਵਕੀਲ ਆਪਣੀ ਪ੍ਰੈਕਟਿਸ ਕਰ ਰਹੇ ਹਨ | ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਥੇਦਾਰ ਗੜ੍ਹੀ ਦੇ ਨਿਮਰ ਸੁਭਾਅ ਸਿਰਫ ਪਟਿਆਲਾ ਹੀ ਨਹੀਂ ਸਗੋਂ ਸਮੁੱਚੀ ਮਾਲਵਾ ਪੱਟੀ ਹੀ ਜਾਣੂ ਹੈ | ਉਨ੍ਹਾਂ ਕਿਹਾ ਕਿ ਜਥੇਦਾਰ ਗੜ੍ਹੀ ਨੇ ਬਤੌਰ ਕਾਰਜਕਾਰੀ ਮੈਂਬਰ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ ਜਿਸ ਲਈ ਉਨ੍ਹਾਂ ਦਾ ਹਰ ਕੋਈ ਸਤਿਕਾਰ ਕਰਦਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਦੇ ਮੁੜ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਨ 'ਚ ਸ਼ਾਮਲ ਹੋਣ ਸਦਕਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆ ਰਹੇ 350 ਸਾਲਾ ਸ਼ਹੀਦੀ ਦਿਹਾੜੇ ਤੇ ਹਰ ਅਹਿਮ ਸਮਾਗਮ ਬਹੁਤ ਹੀ ਸਫਲਤਾ ਨਾਲ ਨੇਪਰੇ ਚੜ੍ਹਨਗੇ | ਇਸ ਮੌਕੇ ਹਰਪ੍ਰੀਤ ਸਿੰਘ ਬਾਬਾ, ਗੁਰਮੁਖ ਸਿੰਘ ਨੰਬਰਦਾਰ, ਜਸਪ੍ਰੀਤ ਸਿੰਘ ਪ੍ਰਧਾਨ, ਗੁਰਚਰਨ ਸਿੰਘ ਪ੍ਰਧਾਨ, ਬਲਿਆਰ ਸਿੰਘ ਢਿੱਲੋ, ਜਸਕਰਨ ਸਿੰਘ ਵਿਰਕ, ਤਜਿੰਦਰ ਸਿੰਘ ਖਲਾੜੀ ਵਾਲੇ, ਅਨੰਦ ਲਾਲ, ਸੰਦੀਪ ਸਿੰਘ ਤੇ ਹੋਰ ਹਾਜ਼ਰ ਸਨ |