24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 05-11-2025
ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵਲੋਂ ਵਾਰਡ ਨੰਬਰ-49 ਵਿਚ 70 ਲੱਖ ਰੁਪਏ ਦੀ ਲਾਗਤ ਨਾਲ ਸੜਕ ਅਤੇ ਸੀਵਰੇਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਵਾਰਡ ਨੰਬਰ 49 ਵਿਚ ਕਾਫ਼ੀ ਸਮੇਂ ਤੋਂ ਸੜਕਾਂ ਅਤੇ ਸੀਵਰੇਜ ਦੀ ਹਾਲਤ ਖ਼ਰਾਬ ਸੀ, ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਦਿਨਚਰਿਆ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਇੱਥੇ ਪੂਰੀ ਤਰ੍ਹਾਂ ਨਵੀਆਂ ਸੜਕਾਂ ਤੇ ਆਧੁਨਿਕ ਸੀਵਰੇਜ ਪ੍ਰਣਾਲੀ ਤਿਆਰ ਕੀਤੀ ਜਾਵੇਗੀ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਸਹਿਰ ਦੇ ਹਰੇਕ ਹਿੱਸੇ ਵਿਚ ਸਫ਼ਾਈ, ਪਾਣੀ, ਰੌਸ਼ਨੀ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ | ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਨਾ ਸਿਰਫ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਸੀਵਰੇਜ ਦੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲੇਗੀ | ਇਸ ਮੌਕੇ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ 'ਤੇ ਖ਼ਾਸ ਧਿਆਨ ਰੱਖਿਆ ਜਾਵੇਗਾ ਅਤੇ ਇਹ ਕੰਮ ਨਿਰਧਾਰਿਤ ਸਮੇਂ ਵਿਚ ਪੂਰੇ ਕੀਤੇ ਜਾਣਗੇ | ਇਸ ਮੌਕੇ ਕਈ ਕੌਂਸਲਰਾਂ, ਸਥਾਨਕ ਨੇਤਾਵਾਂ ਅਤੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਅਤੇ ਮੇਅਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਲਾਕੇ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਤੁਰੰਤ ਕਾਰਵਾਈ ਇਸ ਮੌਕੇ ਕੋਹਲੀ ਨੇ ਕਿਹਾ ਕਿ 'ਅਸੀਂ ਪਟਿਆਲਾ ਨੂੰ ਸਾਫ਼, ਸੁੰਦਰ ਤੇ ਵਿਕਸਤ ਸਹਿਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ | ਲੋਕਾਂ ਦੇ ਸਹਿਯੋਗ ਨਾਲ ਹਰ ਵਾਰਡ ਵਿਚ ਸਾਮਾਨ ਵਿਕਾਸ ਕਰਨਾ ਸਾਡੀ ਪਹਿਲ ਹੈ | ਇਸ ਮੌਕੇ ਵਾਰਡ ਨੰਬਰ-49 ਤੋਂ ਐੱਮ. ਸੀ. ਨੇਹਾ ਸਿੱਧੂ ਤੋਂ ਇਲਾਵਾ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਸੀ.ਐੱਮ. ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਲੁਟੇਰਿਆਂ ਨੇ ਮਾਂ-ਧੀ ਤੋਂ ਕੀਤੀ ਲੁੱਟ ਖੋਹ
Ad Position 24