25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨੇਟ ਤੇ ਸਿੰਡੀਕੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਬਰਦਾਸ਼ਤਯੋਗ ਨਹੀਂ- ਐਡ. ਸ਼ਾਹਪੁਰ

Ad Position 21
No active advertisement
ਅਜੀਤ ਡੈਸਕ 05-11-2025
ਭਾਦਸੋਂ, 4 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਬੁਲਾਰੇ ਤੇ ਮੁੱਖ ਸੇਵਾਦਾਰ ਹਲਕਾ ਨਾਭਾ ਐਡ. ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਚ ਸੈਮੀਨਾਰ ਰੁਕਵਾਉਣ, ਨਵੇਂ ਦਾਖ਼ਲਿਆਂ ਸਮੇਂ ਹਲਫ਼ਨਾਮੇ ਵਜੋਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਕਰਨ ਦੇ ਹੱਕ ਨੂੰ ਤਾਨਾਸ਼ਾਹੀ ਤਰੀਕੇ ਨਾਲ ਕੁਚਲਨ ਅਤੇ ਹੁਣ ਪੂਰਨ ਤੌਰ 'ਤੇ ਹੀ ਸਾਡੇ ਸੂਬੇ ਦੀ ਵਿਰਾਸਤ ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰ ਕੇ ਕੇਂਦਰ ਵਲੋਂ ਨਿਯੁਕਤ ਬਾਡੀ ਥੋਪਣ ਦਾ ਫ਼ੈਸਲਾ ਸਿੱਧਾ ਸਾਡੇ ਸੂਬੇ ਦੇ ਹੱਕਾਂ 'ਤੇ ਇੱਕ ਹੋਰ ਵੱਡਾ ਹਮਲਾ ਹੈ, ਜੋ ਬਿਲਕੁਲ ਵੀ ਬਰਦਾਸਤਯੋਗ ਨਹੀਂ ਹੈ | ਇਸ ਯੂਨੀਵਰਸਿਟੀ ਵਿਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੀ ਜ਼ਿੰਮੇਵਾਰ ਭੂਮਿਕਾ ਹੋਣ ਦੇ ਬਾਵਜੂਦ ਪੰਜਾਬ ਦਾ ਮੁੱਖ ਮੰਤਰੀ ਗੁਜਰਾਤ ਵਿਖੇ ਚੁਟਕਲੇ ਸੁਣਾਉਣ ਵਿੱਚ ਮਸਰੂਫ਼ ਹੈ, ਜਦਕਿ ਸਾਡੇ ਸੂਬੇ ਤੋਂ ਉਸ ਦੀ ਵਿਰਾਸਤ ਸਾਡੀ ਸਭ ਤੋਂ ਵੱਡੀ ਤੇ ਇਤਿਹਾਸਕ ਯੂਨੀਵਰਸਿਟੀ ਨੂੰ ਅੱਜ ਪੰਜਾਬੀ ਸੂਬੇ ਦੇ ਦਿਵਸ ਮੌਕੇ ਖੋਹਿਆ ਜਾ ਰਿਹਾ ਹੈ | ਇਹ ਤਾਨਾਸ਼ਾਹੀ ਹੁਕਮ ਤੇ ਬਦਲਾਅ ਮਨਜ਼ੂਰ ਨਹੀਂ ਕੀਤੇ ਜਾਣਗੇ | ਕੇਂਦਰ ਸਰਕਾਰ ਨੂੰ ਤੁਰੰਤ ਇਸ ਗੈਰ ਸੰਵਿਧਾਨਿਕ ਫ਼ੈਸਲੇ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਣਾਵੀ ਰੈਲੀਆਂ ਛੱਡ ਤੁਰੰਤ ਇਸ ਮਸਲੇ ਵਿੱਚ ਸਖ਼ਤੀ ਨਾਲ ਪੰਜਾਬ ਦੀ ਪੈਰਵਾਈ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮੱਖਣ ਸਿੰਘ ਲਾਲਕਾ ਨੇ ਜਥੇ. ਸੁਰਜੀਤ ਸਿੰਘ ਗੜ੍ਹੀ ਦਾ ਕੀਤਾ ਸਨਮਾਨ ਅਗਲੀ ਖ਼ਬਰ ਪਟਿਆਲਾ ਜ਼ਿਲੇ ਦੇ ਵੱਖ-ਵੱਖ ਸਕੂਲਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24