ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਪਟਿਆਲਾ ਅਵਤਾਰ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਮਨਦੀਪ ਕੰਬੋਜ ਨੇ ਕੇਂਦਰੀ ਜੇਲ੍ਹ, ਪਟਿਆਲਾ ਦਾ ਦੌਰਾ ਕੀਤਾ¢ ਇਸ ਦੌਰੇ ਦÏਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ, ਅਵਤਾਰ ਸਿੰਘ ਨੇ ਨਿੱਜੀ ਤੌਰ 'ਤੇ ਹਰੇਕ ਬੈਰਕ ਦਾ ਦੌਰਾ ਕੀਤਾ¢ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਹੱਲ ਕਰਨ ਦੀ ਕੋਸ਼ਿਸ਼ ਵਜੋਂ, ਜੱਜ ਨੇ ਉਨ੍ਹਾਂ ਨਾਲ ਸਾਰਥਿਕ ਗੱਲਬਾਤ ਕੀਤੀ¢ ਕੈਦੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ¢ ਇਸ ਸੰਬੰਧੀ ਜੇਲ੍ਹ ਅਧਿਕਾਰੀਆਂ ਤੇ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ¢ ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲੱਬਧਤਾ 'ਤੇ ਵੀ ਚਾਨਣਾ ਪਾਇਆ | ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ 'ਤੇ ਜਾਂ 0175-2306500 'ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ | ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ |