14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜ਼ਿਲੇ੍ਹ 'ਚ ਢਿੱਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਐਸ.ਐਚ.ਓਜ਼ ਦੀ ਹੋਵੇਗੀ ਛੁੱਟੀ-ਐੱਸ.ਐੱਸ.ਪੀ. ਵਰੁਣ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 22-11-2025
ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਨਾਲ ਤਸਕਰਾਂ ਨੂੰ ਕਾਬੂ ਕਰਨ ਵਿਚ ਢਿੱਲ ਵਰਤਣ ਵਾਲੇ ਥਾਣਾ ਮੁਖੀ ਅਤੇ ਚੌਕ ਇੰਚਾਰਜ ਖਿਲਾਫ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਵਿਚ ਕਿਸੇ ਵੀ ਨਸ਼ਾ ਵੇਚਣ ਵਾਲੇ ਜਾਂ ਤਸਕਰਾਂ ਨਾਲ ਸੰਬੰਧ ਰੱਖਣ ਵਾਲੇ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਸਿਲਸਿਲੇ ਤਹਿਤ ਜ਼ਿਲੇ੍ਹ ਵਿਚ ਸਾਰੀ ਪੁਲਿਸ ਅਚਾਨਕ ਵੱਖ ਵੱਖ ਥਾਵਾਂ ਉਤੇ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਐਸ.ਐਸ.ਪੀ. ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਕੋਈ ਵੀ ਥਾਣਾ ਮੁਖੀ ਜਾਂ ਚੌਕੀ ਇੰਚਾਰਜ ਲੋਕਾਂ ਵਲੋਂ ਕੀਤੀ ਸ਼ਿਕਾਇਤ ਉੱਤੇ ਕਾਰਵਾਈ ਕਰਨ ਵਿਚ ਢਿੱਲ ਵਰਤਦਾ ਹੈ ਤਾਂ ਉਸ ਨੂੰ ਮੁਅੱਤਲ ਕਰਨ ਦੇ ਨਾਲ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਸਿੱਧੇ ਢੰਗ ਨਾਲ ਉਨ੍ਹਾਂ ਸਾਰੇ ਥਾਣਿਆਂ ਦੀਆਂ ਗਤੀਵਿਧੀਆਂ ਬਾਰੇ ਪਤਾ ਲੱਗਦਾ ਰਹਿੰਦਾ ਹੈ | ਜੇਕਰ ਕਿਸੇ ਵੀ ਥਾਣੇ ਦੀ ਕਾਰਗੁਜ਼ਾਰੀ ਦੀ ਗਲਤ ਰਿਪੋਰਟ ਆਈ ਤਾਂ ਬਿਨਾਂ ਸੂਚਿਤ ਕੀਤੇ ਉੱਥੇ ਕਦੇ ਵੀ ਕਿਸੇ ਵੀ ਅਫ਼ਸਰ ਜਾਂ ਮੁਲਾਜ਼ਮ ਦੇ ਖਿਲਾਫ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕਦੀ ਹੈ | ਇਸ ਸਿਲਸਿਲੇ ਤਹਿਤ ਉਨ੍ਹਾਂ ਰਾਜਪੁਰਾ ਸਿਟੀ ਦੀ ਐਸ.ਐਚ.ਓ. ਨੂੰ ਮੁਅੱਤਲ ਕੀਤਾ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਨਿਰੰਤਰ ਕੰਮ ਕਰਕੇ ਜ਼ਿਲੇ੍ਹ ਵਿਚ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜ ਕੇ ਵੱਡੀ ਗਿਣਤੀ ਵਿਚ ਤਸਕਰਾਂ ਨੂੰ ਜੇਲ੍ਹ ਵਿਚ ਭੇਜਿਆ ਹੈ | ਇਸ ਤੋਂ ਇਲਾਵਾ ਨਸ਼ੇ ਤੋਂ ਪੀੜਤ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾਇਆ ਗਿਆ ਹੈ | ਇਸ ਦੇ ਨਾਲ ਹੀ ਨਸ਼ਾ ਤਸਕਰਾਂ ਵਲੋਂ ਨਸ਼ੀਲੇ ਪਦਾਰਥ ਵੇਚ ਕੇ ਬਣਾਈਆਂ ਜਾਇਦਾਦਾਂ ਨੂੰ ਵੀ ਕੇਸ ਨਾਲ ਅਟੈਚ ਕਰਵਾ ਕੇ ਜਾਇਦਾਦਾਂ ਜ਼ਬਤ ਕਰਨ ਵਿਚ ਪਟਿਆਲਾ ਜ਼ਿਲ੍ਹਾ ਸਭ ਤੋਂ ਮੋਹਰੀ ਹੈ | ਤਸਕਰਾਂ ਨੂੰ ਸਖਤ ਸੰਦੇਸ਼ ਦੇਣ ਲਈ ਉਨ੍ਹਾਂ ਦੇ ਘਰ ਵੀ ਢਾਹੇ ਗਏ ਹਨ | ਪਟਿਆਲਾ ਪੁਲਿਸ ਦੀ ਇਸ ਪ੍ਰਾਪਤੀ ਵਿਚ ਜ਼ਿਲ੍ਹਾ ਵਾਸੀਆਂ ਦਾ ਬਹੁਤ ਵੱਡਾ ਸਹਿਯੋਗ ਹੈ ਕਿ ਜਿਨ੍ਹਾਂ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਤੇ ਜਿਸ ਕਾਰਨ ਪਟਿਆਲਾ ਪੁਲਿਸ ਜ਼ਿਲੇ੍ਹ ਵਿਚੋਂ ਨਸ਼ਾ ਸਪਲਾਈ ਚੇਨ ਤੋੜਨ ਵਿਚ ਕਾਮਯਾਬ ਹੋਈ | ਐਸ.ਐਸ.ਪੀ. ਸ਼ਰਮਾ ਨੇ ਦੱਸਿਆ ਕਿ ਆਪਣੀ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਮੁਲਾਜਮਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ |
ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਫ਼ਸਰਾਂ ਅਤੇ ਮੁਲਾਜਮਾਂ ਦਾ ਕੀਤਾ ਜਾਵੇਗਾ ਸਨਮਾਨ : ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਕਈ ਥਾਣਾ ਮੁਖੀ ਤੇ ਮੁਲਾਜ਼ਮ ਬਹੁਤ ਚੰਗਾ ਕੰਮ ਕਰ ਰਹੇ ਹਨ ਅਤੇ ਲੋਕਾਂ ਦੀ ਸਮੱਸਿਆਵਾਂ ਬੜੀ ਤੇਜ਼ੀ ਨਾਲ ਬਕਾਇਆ ਪਏ ਕੇਸਾਂ ਨੂੰ ਵੀ ਹੱਲ ਕਰ ਰਹੇ ਹਨ | ਅਜਿਹੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਉਚ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਬਹਾਦਰਗੜ੍ਹ ਪੁੱਜਣ 'ਤੇ ਰਣਜੋਧ ਸਿੰਘ ਹਡਾਣਾ ਦੀ ਅਗਵਾਈ 'ਚ ਸੰਗਤਾਂ ਵਲੋਂ... ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਜ਼ਖਮੀ
Ad Position 24