14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਪਟਿਆਲਾ ਪੁੱਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 22-11-2025
ਪਟਿਆਲਾ, 21 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅਰੰਭ ਹੋਏ ਨਗਰ ਕੀਰਤਨ ਦਾ ਪਟਿਆਲਾ ਪੁੱਜਣ 'ਤੇ ਸੰਗਤ ਵਲੋਂ ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਭਰਵਾਂ ਸਵਾਗਤ ਕਰਦਿਆਂ ਇੱਥੇ ਲੀਲ੍ਹਾ ਭਵਨ ਵਿਖੇ ਪੁਲਿਸ ਦੀ ਹਥਿਆਰਬੰਦ ਟੁੱਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਕਾਫੀ ਲੰਬੇ ਸਮੇਂ ਤੋਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਦਾ ਇੰਤਜ਼ਾਰ ਕਰ ਰਹੇ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕੀਤੀ | ਉਪਰੰਤ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੁੱਜਣ 'ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਦਾ ਸਵਾਗਤ 22 ਨੰਬਰ ਫਾਟਕ ਦੁਕਾਨਦਾਰ ਐਸੋਸੀਏਸ਼ਨ ਭੁਪਿੰਦਰਾ ਰੋਡ ਪਾਰਕ ਐਸੋਸੀਏਸ਼ਨ ਥਾਪਰ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਮਿੰਨੀ ਸਕੱਤਰੇਤ ਦੇ ਸਮੂਹ ਮੁਲਾਜ਼ਮਾਂ, ਫੁਲਕੀਆਂ ਇਨਕਲੇਵ ਤੇ ਪੁਲਿਸ ਲਾਈਨ ਦੀ ਸੰਗਤ ਵਲੋਂ ਵੀ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੀਤੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਲਈ ਸਜਾਏ ਇਸ ਨਗਰ ਕੀਰਤਨ ਦੌਰਾਨ ਸ਼ਹਾਦਤ-ਏ-ਲੋਅ, ਧਾਰਮਿਕ ਕੀਰਤਨ, ਨਗਾਰਿਆਂ ਦੀ ਗੂੰਜ ਤੇ ਗੱਤਕੇ ਦੇ ਜੌਹਰ, ਇਤਿਹਾਸ ਦਰਸਾਉਂਦੀ ਐਲ.ਈ.ਡੀ. ਵੈਨ ਸੰਗਤ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ | ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਤੇ ਸੰਗਤ ਨੇ ਵੀ ਗੁਰਦੁਆਰਾ ਪਰਮੇਸ਼ਵਰ ਦਵਾਰ, ਸ਼ੇਖੂਪੁਰ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ | ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਸ਼ਹਿਰ ਦੀ ਸੰਗਤ ਵੱਡੀ ਗਿਣਤੀ ਵਿਚ ਮੌਜੂਦ ਰਹੀ | ਪਟਿਆਲਾ ਵਿਖੇ ਨਗਰ ਕੀਰਤਨ ਦੇ ਸਵਾਗਤ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਜਗਤਾਰ ਸਿੰਘ ਤਾਰੀ ਜਸਬੀਰ ਸਿੰਘ ਬਿੱਟੂ ਰਵਿੰਦਰ ਪਾਲ ਸਿੰਘ ਜੋਨੀ ਕੋਹਲੀ ਅੰਮਿ੍ਤ ਪਾਲ ਸਿੰਘ ਪਾਲੀ ਤੇਜਿੰਦਰ ਮਹਿਤਾ, ਮੇਘ ਚੰਦ ਸ਼ੇਰਮਾਜਰਾ, ਬਲਜਿੰਦਰ ਸਿੰਘ ਢਿੱਲੋਂ, ਇੰਦਰਜੀਤ ਸਿੰਘ ਸੰਧੂ, ਯਾਦਵਿੰਦਰ ਸਿੰਘ ਸੰਧੂ ਗੋਲਡੀ, ਅਮਰੀਕ ਸਿੰਘ ਬੰਗੜ, ਪਰਦੀਪ ਜੋਸ਼ਨ, ਜਰਨੈਲ ਮੰਨੂ, ਜਸਵੀਰ ਸਿੰਘ ਗਾਂਧੀ, ਅਮਿਤ ਡਾਬੀ, ਅੰਗਰੇਜ ਰਾਮਗੜ੍ਹ, ਗੁਰਦੀਪ ਸਿੰਘ ਟਿਵਾਣਾ, ਵੀਰਪਾਲ ਕੌਰ ਚਹਿਲ, ਰਾਜਵਿੰਦਰ ਕੌਰ ਤੋਂ ਇਲਾਵਾ ਧਾਰਮਿਕ, ਸਮਾਜਿਕ, ਰਾਜਨੀਤਿਕ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਵਿਰੋਧੀਆਂ ਨੂੰ ਝਟਕਾ-ਆਰ. ਜੀ. ਐਮ. ਸੀ. ਦੀ ਅੱਜ ਹੋਵੇਗੀ ਈ.ਜੀ.ਐਮ. <br/> ਅਗਲੀ ਖ਼ਬਰ ਪੰਜਾਬ 'ਚ ਐਫ. ਸੀ. ਆਈ. ਕੋਲ 83 ਲੱਖ ਟਨ ਚੌਲ ਸਟੋਰ ਕਰਨ ਲਈ ਜਗ੍ਹਾ ਦੀ ਘਾਟ, ਕੇਂਦਰ ਤੁਰੰਤ ਦਖ਼ਲ ਦੇਵੇ : ਰਾਈਸ ਮਿੱਲਰ...
Ad Position 24