08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਭੰਗੜੇ ਅਤੇ ਨਾਟਕਾਂ ਦੀਆਂ ਪੇਸ਼ਕਾਰੀਆਂ ਨਾਲ਼ ਸਿਖ਼ਰ 'ਤੇ ਪੁੱਜਿਆ ਪੰਜਾਬੀ 'ਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ

Ad Position 21
No active advertisement
ਅਜੀਤ ਡੈਸਕ 23-11-2025
ਪਟਿਆਲਾ, 22 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਚਾਰ ਦਿਨਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਤੀਜੇ ਦਿਨ ਭੰਗੜੇ ਅਤੇ ਇਕਾਂਗੀ ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖ਼ਰ ਤੱਕ ਪਹੁੰਚ ਗਿਆ | ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਮੇਲੇ ਦੇ ਤੀਜੇ ਦਿਨ ਮੁੱਖ ਸਟੇਜ ਉੱਤੇ ਭੰਗੜੇ ਦੇ ਮੁਕਾਬਲੇ ਹੋਏ ਜਿੱਥੇ ਉੱਘੇ ਲੋਕ ਗਾਇਕ ਪੰਮੀ ਬਾਈ ਅਤੇ ਫਿਲਮ ਅਦਾਕਾਰ ਹੌਬੀ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਦੋਹਾਂ ਸ਼ਖ਼ਸੀਅਤਾਂ ਨੇ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੀ ਜਿੰਦਗੀ ਅਤੇ ਅਨੁਭਵ ਦੇ ਹਵਾਲਿਆਂ ਨਾਲ਼ ਜਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਆ | ਮੇਲੇ ਦੀਆਂ ਬਾਕੀ ਥਾਵਾਂ ਉੱਤੇ ਚਲਦੇ ਵੱਖ-ਵੱਖ ਮੁਕਾਬਲਿਆਂ ਵਿਚੋਂ ਕਲਾ ਭਵਨ ਵਿਚ ਪੱਛਮੀ ਸਾਜ਼ (ਏਕਲ), ਪੱਛਮੀ ਗਾਇਨ (ਏਕਲ) ਵਿਚ ਪੱਛਮੀ ਸਮੂਹ ਗਾਇਨ ਮੁਕਾਬਲੇ ਕਰਵਾਏ ਗਏ | ਇਸੇ ਤਰ੍ਹਾਂ ਆਰਟਸ ਆਡੀਟੋਰੀਅਮ ਵਿਖੇ ਸਾਹਿਤ ਕਲਾਵਾਂ ਵਾਦ-ਵਿਵਾਦ, ਭਾਸ਼ਣ ਕਲਾ ਅਤੇ ਕਾਵਿ-ਉਚਾਰਣ ਦੇ ਮੁਕਾਬਲੇ ਕਰਵਾਏ ਗਏ | ਇਕਾਂਗੀ ਨਾਟਕ ਅਤੇ ਮਿਮਿੱਕਰੀ ਦੇ ਮੁਕਾਬਲੇ ਓਪਨ ਏਅਰ ਥੀਏਟਰ ਵਿਚ ਕਰਵਾਏ ਗਏ | ਮੁੱਖ ਸਟੇਜ ਉੱਤੇ ਯੂਨੀਵਰਸਿਟੀ ਅਥਾਰਿਟੀ ਵਿਚੋਂ ਡਾਇਰੈਕਟਰ ਕਾਂਸਟੀਚੂਐਂਟ ਕਾਲਜ ਡਾ. ਅਮਰਿੰਦਰ ਸਿੰਘ ਅਤੇ ਪ੍ਰੋਫ਼ੈਸਰ ਇੰਚਾਰਜ, ਲੀਗਲ ਅਫ਼ੇਅਰਜ਼ ਡਾ. ਗੁਰਪ੍ਰੀਤ ਸਿੰਘ ਪੰਨੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ |ਕਲਾ ਭਵਨ ਵਿਖੇ ਚਲਦੇ ਪੱਛਮੀ ਸੰਗੀਤ ਦੀਆਂ ਵੱਖ-ਵੱਖ ਵੰਨਗੀਆਂ ਦੇ ਮੁਕਾਬਲਿਆਂ ਦੌਰਾਨ ਬਿਜ਼ਨਸ ਫ਼ੈਕਲਟੀ ਦੇ ਡੀਨ ਡਾ. ਰਾਜਿੰਦਰ ਕੌਰ ਅਤੇ ਪੰਜਾਬ ਦਾ ਵਣ-ਤਿ੍ਣ ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ (ਸੈਂਟਰ ਫ਼ਾਰ ਰੈਸਟੋਰੇਸ਼ਨ ਆਫ਼ ਈਕੋ ਸਿਸਟਮ ਆਫ਼ ਪੰਜਾਬ) ਦੇ ਡਾਇਰੈਕਟਰ ਡਾ. ਹਿਮੇਂਦਰ ਭਾਰਤੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ |ਇਸੇ ਤਰ੍ਹਾਂ ਆਰਟਸ ਆਡੀਟੋਰੀਅਮ ਵਿਖੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਅਤੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰਜ਼ ਟਰੇਨਿੰਗ ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਅਤੇ ਓਪਨ ਏਅਰ ਥੀਏਟਰ ਵਿਚ ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਅਤੇ ਡੀਨ ਅਲੂਮਨੀ ਐਸੋਸੀਏਸ਼ਨ ਡਾ. ਰਾਜਬੰਸ ਗਿੱਲ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਾਇਆ ਥਾਣਾ ਸਦਰ ਨਾਭਾ ਅੱਗੇ ਧਰਨਾ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਧੀਨ ਨਾਭਾ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ
Ad Position 24