350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜੋਲੀ ਕਲਾਂ 'ਚ ਕਰਵਾਇਆ ਸੈਮੀਨਾਰ
ਸੈਮੀਨਾਰ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਹੋਰ | ਅਜੀਤ ਤਸਵੀਰਾਂ
<br/>
23-11-2025
ਸੈਮੀਨਾਰ ਦੀ ਪ੍ਰਧਾਨਗੀ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਦਵਾਨਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਪੰਥ ਦੇ ਵਿਦਵਾਨਾਂ ਨੂੰ ਪੰਥਕ ਧਿਰਾਂ 'ਚ ਏਕਤਾ ਕਰਾਉਣ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਅਤੇ ਸਾਨੂੰ ਸਾਰੇ ਧਾਰਮਿਕ ਦਿਹਾੜੇ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਮੁੱਖ ਮਹਿਮਾਨ ਬੀਬੀ ਸਤਵੰਤ ਕੌਰ ਚੇਅਰਪਰਸਨ ਪੰਥਕ ਕੌਂਸਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸ਼ਹਾਦਤ ਤੇ ਕੁਰਬਾਨੀ ਦਾ ਅੰਤਰ ਦੱਸਦਿਆਂ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਨੂੰ ਸਿੱਖੀ ਵੱਲ ਮੋੜਨਾ ਪਵੇਗਾ | ਪੰਥਕ ਵਿਦਵਾਨ ਡਾ. ਪਰਿਤਪਾਲ ਸਿੰਘ ਉਪ ਕੁਲਪਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਬਾਰੇ ਭਾਵਪੂਰਤ ਵਿਚਾਰ ਸਾਂਝੇ ਕੀਤੇ | ਡਾ. ਸਰਬਜਿੰਦਰ ਸਿੰਘ ਉਪ ਕੁਲਪਤੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ | ਪੰਥਕ ਢਾਡੀ ਸਤਪਾਲ ਸਿੰਘ ਦੇ ਜਥੇ ਨੇ ਸ਼ਹਾਦਤ ਸਬੰਧੀ ਵਾਰਾਂ ਗਾਈਆਂ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸੈਮੀਨਾਰ ਵਿਚ ਸ਼ਾਮਿਲ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦੀ ਰਸਮ ਨਿਭਾਈ | ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੁਸਾਇਟੀ, ਗੁਰਦੁਆਰਾ ਖ਼ਾਲਸਾ ਦਰਬਾਰ, ਗ੍ਰਾਮ ਪੰਚਾਇਤ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਐਂਡ ਸਪੋਰਟਸ ਕਲੱਬ ਪੰਜੋਲੀ ਕਲਾਂ ਨੇ ਸਾਂਝੇ ਉੱਦਮ ਸਦਕਾ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਖ਼ਾਲਸਾ ਦਰਬਾਰ ਪੰਜੋਲੀ ਕਲਾਂ ਵਿਚ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ ਜਿਸ ਦੌਰਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਜਥੇ ਸ਼ਹੀਦਾਂ ਦਾ ਲਹੂ ਭਿੱਜਿਆ ਇਤਿਹਾਸ ਸਰਵਣ ਕਰਵਾਉਣਗੇ | ਸੈਮੀਨਾਰ ਵਿਚ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ ਲਿਬੜਾ, ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਨਿਸ਼ਾਨ ਸਿੰਘ ਚੀਮਾ, ਕੁਲਦੀਪ ਸਿੰਘ ਪੋਲਾ, ਸੁਰਿੰਦਰ ਸਿੰਘ ਸੁਹਾਗਹੇੜੀ, ਸੁਰਜੀਤ ਸਿੰਘ ਚਨਾਰਥਲ, ਦਰਸ਼ਨ ਸਿੰਘ ਚਨਾਰਥਲ, ਤਰਲੋਚਨ ਸਿੰਘ ਲਾਲੀ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਹਰਵਿੰਦਰ ਸਿੰਘ ਬੱਬਲ, ਰਣਧੀਰ ਸਿੰਘ ਨਲੀਨਾ, ਮਨਜੀਤ ਸਿੰਘ ਚਹਿਲ, ਜੈ ਸਿੰਘ ਬਾੜਾ, ਤੇਜਾ ਸਿੰਘ ਪੰਜੋਲਾ, ਜਸਵੰਤ ਸਿੰਘ ਛਲੇੜੀ, ਲਖਬੀਰ ਸਿੰਘ ਥਾਬਲਾਂ, ਗੁਰਦੇਵ ਸਿੰਘ ਨਾਮਧਾਰੀ, ਕੁਲਵੰਤ ਸਿੰਘ ਸਿੱਧਵਾਂ, ਗਿਆਨ ਸਿੰਘ ਪੰਜੋਲੀ, ਸੁਖਦੇਵ ਸਿੰਘ ਨੰਬਰਦਾਰ, ਜਤਿੰਦਰ ਸਿੰਘ ਲਾਡੀ, ਸਤਿਨਾਮ ਸਿੰਘ ਬਾਠ, ਮਲਕੀਤ ਸਿੰਘ, ਹਰਮੇਲ ਸਿੰਘ ਫ਼ੌਜੀ, ਕਰਮ ਸਿੰਘ ਫ਼ੌਜੀ, ਸੁਰਜੀਤ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਬਾਠ, ਪੁਨੀਤ ਰਿਊਣਾ, ਅਮਨਪ੍ਰੀਤ ਸਿੰਘ ਅਮਨਾ, ਨਵਪ੍ਰੀਤ ਸਿੰਘ, ਹਰਵਿੰਦਰ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਈਆਂ |