ਨਾਭਾ, 22 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਭਰ ਦੇ ਬਲਾਕਾ ਵਿਚੋਂ ਇੱਕ-ਇੱਕ ਸਕੂਲ ਨੇ ਭਾਗ ਲਿਆ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਲਾਕ ਪੱਧਰ ਦੇ ਮੁਕਾਬਲੇ ਪ੍ਰੋਗਰਾਮ ਕੋਆਰਡੀਨੇਟਰ ਸਨੀ ਗੁਪਤਾ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਬਰਸਟ ਤੇ ਰਜਨੀ ਸਿੰਗਲਾ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਧਬਲਾਨ ਦੀ ਨਿਗਰਾਨੀ ਵਿਚ ਕਰਵਾਏ ਗਏ ਸੀ ਜਿਸ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 15 ਵਿਦਿਆਰਥੀ ਨੂੰ ਜ਼ਿਲਾ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣ ਲਈ ਕਿਹਾ ਗਿਆ ਸੀ¢ ਅੱਜ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੀ ਸਿਮਰਨ ਕੌਰ ਨੇ ਪਹਿਲਾਂ, ਐਸ.ਓ.ਈ. ਮਹਿੰਦਰਗੰਜ ਰਾਜਪੁਰਾ ਦੀ ਹਰਸ਼ਦੀਪ ਕÏਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲਾ ਦੀ ਭਾਵਨਾ ਨੇ ਤੀਸਰਾ ਸਥਾਨ ਹਾਸਿਲ ਕੀਤਾ¢ ਮੁੱਖ ਮਹਿਮਾਨ ਦੇ ਤੌਰ 'ਤੇ ਸੰਜੀਵ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਸ਼ਾਮਿਲ ਹੋਏ | ਪਿ੍ੰਸੀਪਲ ਡਾਇਟ ਸੰਦੀਪ ਨਾਗਰ ਨੇ ਪ੍ਰਧਾਨਗੀ ਭਾਸ਼ਣ ਦਿੱਤਾ | ਮੁਕਾਬਲੇ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਜਿਲਿਆ ਸਿੱਖਿਆ ਅਫਸਰ ਸਕੈਡੰਰੀ ਪਟਿਆਲਾ ਵਲੋਂ ਸਰਟੀਫਿਕੇਟ ਵੰਡੇ ਗਏ ਜਦੋਂ ਕਿ ਮੰਚ ਸੰਚਾਲਨ ਅਰਵਿੰਦਰ ਸਿੰਘ ਵਲੋਂ ਕੀਤਾ ਗਿਆ¢ ਪ੍ਰੋਗਰਾਮ ਵਿਚ ਪਹੁੰਚੇ ਅਵਿਨਾਸ਼ ਰਾਣਾ, ਹਰਪ੍ਰੀਤ ਕੌਰ ਸੰਧੂ, ਸੁਖਵਿੰਦਰਜੀਤ ਸਿੰਘ, ਰਵਿੰਦਰ ਕੁਮਾਰ ਨੇ ਜੱਜ ਦੀ ਭੂਮਿਕਾ ਨਿਭਾਈ |