10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਇਤਿਹਾਸਿਕ ਗੁਰਦੁਆਰੇ ਰੋਹਟਾ ਸਾਹਿਬ ਤੇ ਧੰਗੇੜਾ ਸਾਹਿਬ ਲਈ ਇਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ-ਡਾ. ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 23-11-2025
ਨਾਭਾ, 22 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਮੰਡੋਰ, ਰੋਹਟਾ, ਧੰਗੇੜਾ ਵਿਚ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਕੀਤੇ ਗਏ ਵਿਕਾਸ ਕਾਰਜਾਂ ਲਈ ਗਰਾਂਟਾਂ ਨੂੰ ਵੰਡਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਵਿੱਚ ਹੁਣ ਤੱਕ ਲਗਭਗ 7 ਕਰੋੜ ਰੁਪਏ ਦੇ ਵਿਕਾਸ ਕਾਰਜ ਮਨਜ਼ੂਰ ਕੀਤੇ ਜਾ ਚੁੱਕੇ ਹਨ | ਇਹ ਰਕਮ ਮੁੱਖ ਤੌਰ 'ਤੇ ਦਿਹਾਤੀ ਹਲਕੇ ਦੀਆਂ ਸੜਕਾਂ, ਗਲੀਆਂ, ਨਾਲੀਆਂ, ਜਿਮ, ਪਾਰਕ, ਪਿਕਨਿਕ ਸਪਾਟ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਨਿਰਮਾਣ/ਮੁਰੰਮਤ 'ਤੇ ਖਰਚ ਕੀਤੀ ਜਾਵੇਗੀ | ਇਸ ਨਾਲ ਪਿੰਡਾਂ ਦੀ ਰੂਪ-ਰੇਖਾ ਪੂਰੀ ਤਰ੍ਹਾਂ ਬਦਲੇਗੀ ਅਤੇ ਪਿੰਡ ਵਾਸੀਆਂ ਨੂੰ ਸ਼ਹਿਰੀ ਪੱਧਰ ਦੀਆਂ ਸੁਵਿਧਾਵਾਂ ਉਪਲੱਬਧ ਹੋਣਗੀਆਂ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੰਡਾਂ ਨੂੰ ਸਮੂਚਾ ਬੁਨਿਆਦੀ ਢਾਂਚਾ ਦੇ ਕੇ ਮਾਡਲ ਪਿੰਡਾ ਵਜੋਂ ਤਿਆਰ ਕੀਤਾ ਜਾ ਰਿਹਾ ਹੈ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਦੋ ਇਤਿਹਾਸਿਕ ਗੁਰਦਵਾਰੇ ਰੋਹਟਾ ਸਾਹਿਬ ਅਤੇ ਧੰਗੇੜਾ ਸਾਹਿਬ ਲਈ 1 ਕਰੋੜ ਰੁਪਏ ਮੁੱਖ ਮੰਤਰੀ ਵਲੋਂ ਸਪੈਸ਼ਲ ਗ੍ਰਾਂਟ ਵਜੋਂ ਦਿੱਤੇ ਗਏ ਹਨ | ਇਸ ਦੇ ਨਾਲ ਹੀ ਮੰਡੋਰ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਮੰਡੀ ਦਾ ਨਵੀਨੀਕਰਨ ਅਤੇ ਖਿਡਾਰੀ ਨੌਜਵਾਨਾਂ ਲਈ ਸਰਕਾਰ ਵਲੋਂਸਟੇਡੀਅਮ ਲਈ ਵੀ ਖਾਸ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਨਾਲ ਖਿਡਾਰੀਆਂ ਨੂੰ ਨਵਾਂ ਉਤਸ਼ਾਹ ਮਿਲੇਗਾ | ਇਸ ਦੇ ਨਾਲ ਹੀ ਉਨ੍ਹਾਂ ਅੱਜ ਪਿੰਡ ਧੰਗੇੜਾ ਵਿਖੇ ਗੁੱਗਾ ਮਾੜੀ ਤੋਂ ਧੰਗੇੜਾ ਕਾਲੋਨੀ ਤੱਕ ਬਣਨ ਵਾਲੇ ਰਸਤੇ ਦਾ ਨੀਂਹ ਪੱਥਰ ਵੀ ਰੱਖਿਆ | ਲੋੜਵੰਦ ਅਤੇ ਬੇਸਹਾਰਾ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਨੂੰ ਤਰਜੀਹ ਦਿੰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਘੱਟ ਆਮਦਨੀ ਵਾਲੇ ਪਰਿਵਾਰਾਂ ਦੇ ਘਰਾਂ ਦੀ ਮੁਰੰਮਤ ਅਤੇ ਨਵੇਂ ਘਰ ਬਣਾਉਣ ਲਈ ਵੀ ਖਾਸ ਰਕਮ ਜਾਰੀ ਕੀਤੀ ਗਈ ਹੈ | ਇਸ ਨਾਲ ਜ਼ਰੂਰਤਮੰਦ ਪਰਿਵਾਰਾਂ ਦੀ ਰਹਾਇਸ਼ੀ ਮੁਸ਼ਕਲ ਹੱਦ ਤੱਕ ਦੂਰ ਹੋਵੇਗੀ | ਡਾ. ਬਲਬੀਰ ਸਿੰਘ ਨੇ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਾਰੇ ਧਰਮਾਂ ਦੇ ਲੋਕ ਬੜੀ ਸ਼ਰਧਾ ਅਤੇ ਸਾਂਝ ਨਾਲ ਮਨਾਉਂਦੇ ਹੋਏ ਸਮਾਜ ਵਿਚ ਭਾਈਚਾਰੇ ਦੀ ਮਿਸਾਲ ਪੇਸ਼ ਕਰ ਰਹੇ ਹਨ | ਸਿਹਤ ਮੰਤਰੀ ਨੇ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਵਿਕਾਸ ਦੇ ਹਰ ਵਾਅਦੇ 'ਤੇ ਖਰਾ ਉਤਰ ਰਹੀ ਹੈ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਵਿਕਾਸ ਦੇ ਹੋਰ ਪ੍ਰਾਜੈਕਟ ਵੀ ਜ਼ਲਦ ਹੀ ਸ਼ੁਰੂ ਕੀਤੇ ਜਾਣਗੇ, ਤਾਂ ਜੋ ਪਿੰਡ ਖੇਤਰਾਂ ਦੀ ਤਰੱਕੀ ਵਿਚ ਹੋਰ ਤੇਜ਼ੀ ਆ ਸਕੇ | ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸ਼ਮਤ ਵਿਜੈ ਸਿੰਘ, ਤੇਜਿੰਦਰ ਸਿੰਘ ਤੇਜੀ ਰੋਹਟਾ, ਮੈਨੇਜਰ ਭਾਈ ਅਮਰੀਕ ਸਿੰਘ, ਪਿੰਡਾਂ ਦੇ ਪੰਚ ਸਰਪੰਚ ਅਤੇ ਇਲਾਕਾ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜਣ 'ਤੇ ਸਵਾਗਤ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ 'ਚ ਮਾਸ ਬੁੱਕ ਰੀਡਿੰਗ ਗਤੀਵਿਧੀ ਕਰਵਾਈ
Ad Position 24