10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਧਾਇਕ ਕੋਹਲੀ ਨੇ ਖ਼ੂਨਦਾਨ ਕੈਂਪ 'ਚ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 23-11-2025
ਪਟਿਆਲਾ, 22 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਡੀ.ਐਸ.ਪੀ ਸਤਨਾਮ ਸਿੰਘ ਦੇ ਪੁੱਤਰ ਸਵ. ਏਕਮਵੀਰ ਸਿੰਘ ਦੀ ਯਾਦ 'ਚ ਲਗਾਏ ਪਹਿਲੇ ਖ਼ੂਨਦਾਨ ਕੈਂਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਹ ਖ਼ੂਨਦਾਨ ਕੈਂਪ ਸਵ. ਏਕਮਵੀਰ ਸਿੰਘ ਦੇ ਜਨਮਦਿਨ ਦੀ ਯਾਦ 'ਚ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਜਜ਼ਬੇ ਤਹਿਤ ਲਗਾਇਆ ਗਿਆ ਸੀ | ਜ਼ਿਕਰਯੋਗ ਹੈ ਕਿ ਏਕਮਵੀਰ ਦੀ ਮੌਤ ਚਾਰ ਮਹੀਨੇ ਪਹਿਲਾਂ ਸੜਕ ਦੁਰਘਟਨਾ 'ਚ ਹੋ ਗਈ ਸੀ | ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ 'ਤੇ ਭਰੇ ਮਨ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਏਕਮਵੀਰ ਸਿੰਘ ਵਰਗੇ ਨੌਜਵਾਨਾਂ ਦੀ ਯਾਦ ਨੂੰ ਸਮਾਜ ਸੇਵਾ ਰਾਹੀਂ ਜਿਵੇਂ ਜਿਉਂਦਾ ਰੱਖਣ ਦਾ ਉਪਰਾਲਾ ਬਹੁਤ ਸ਼ਲਾਘਾਯੋਗ ਹੈ | ਉਨ੍ਹਾਂ ਨੇ ਕਿਹਾ ਕਿ ਖੂਨ ਦਾਨ ਇਕ ਮਹਾਨ ਸੇਵਾ ਹੈ ਜੋ ਕਿਸੇ ਦਾ ਜੀਵਨ ਬਚਾ ਸਕਦੀ ਹੈ ਅਤੇ ਇਸ ਤਰ੍ਹਾਂ ਦੇ ਕੈਂਪ ਸਮਾਜ 'ਚ ਮਨੁੱਖਤਾ ਅਤੇ ਸਾਂਝ ਨੂੰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਦੁਆਰਾ ਨੌਜਵਾਨ ਪੀੜ੍ਹੀ 'ਚ ਸਹਿਯੋਗ ਅਤੇ ਸੇਵਾ ਦੀ ਭਾਵਨਾ ਵਧਦੀ ਹੈ, ਜੋ ਸਮਾਜ ਲਈ ਬਹੁਤ ਜ਼ਰੂਰੀ ਹੈ |
ਡੀ.ਐੱਸ.ਪੀ ਸਤਨਾਮ ਸਿੰਘ ਨੇ ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਖ਼ੂਨਦਾਨ ਕੈਂਪ ਨੂੰ ਲੋਕਾਂ ਵਲੋਂ ਬਹੁਤ ਵੱਡੀ ਸਹਿਯੋਗ ਮਿਲਿਆ ਹੈ | ਉਨ੍ਹਾਂ ਨੇ ਦੱਸਿਆ ਕਿ ਲਗਭਗ 300 ਦੇ ਕਰੀਬ ਨੌਜਵਾਨ ਖ਼ੂਨਦਾਨ ਕਰ ਚੁੱਕੇ ਹਨ, ਜੋ ਕਿ ਆਪਣੇ ਆਪ 'ਚ ਇਕ ਪ੍ਰੇਰਣਾਜਨਕ ਗਿਣਤੀ ਹੈ | ਡੀ.ਐਸ.ਪੀ ਸਤਨਾਮ ਸਿੰਘ ਨੇ ਪਟਿਆਲਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਏਕਮਵੀਰ ਸਿੰਘ ਦੀ ਯਾਦ ਨੂੰ ਸਿਰਮੌਰ ਬਣਾਉਂਦੇ ਹੋਏ ਇਸ ਮਨੁੱਖਤਾ ਭਰੇ ਉਪਰਾਲੇ ਨੂੰ ਸਫਲ ਬਣਾਇਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਤੇ ਭਾਈ ਲਾਲੋ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ <br/> ਅਗਲੀ ਖ਼ਬਰ ਫ਼ਰੀਦਕੋਟ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜਣ 'ਤੇ ਸਵਾਗਤ
Ad Position 24