10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਕਾਰਨ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ <br/>

Ad Position 21
No active advertisement
ਅਜੀਤ ਡੈਸਕ 23-11-2025
ਸਮਾਣਾ, 22 ਨਵੰਬਰ (ਸਾਹਿਬ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ 'ਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਕਾਰਨ ਜਸਵਿੰਦਰ ਸਿੰਘ ਸਮਾਣਾ ਅਤੇ ਜਗਤਾਰ ਲਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਉਪਰੋਕਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐੱਸ.ਓ.ਪੀ. ਬਾਅਦ 'ਚ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਤਮਜਰੀਫ਼ੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐੱਸ.ਓ.ਪੀ. ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐੱਸ. ਦੇ ਖਾਤੇ ਬੰਦ ਕਰਕੇ ਜੀ.ਪੀ.ਐਫ. ਦੇ ਖਾਤੇ ਤੁਰੰਤ ਖੋਲੇ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂ ਰੈਲੀ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ ਜਿਸ 'ਚ ਪੰਜਾਬ ਤੋਂ ਐਨ.ਪੀ.ਐਸ. ਕਰਮਚਾਰੀ ਭਰਵੀਂ ਸ਼ਮੂਲੀਅਤ ਕਰਨਗੇ | ਇਸ ਮੌਕੇ ਭੀਮ ਸਿੰਘ, ਜੁਗਪ੍ਰਗਟ ਸਿੰਘ, ਸੋਹਿਤ ਸ਼ਰਮਾ, ਤਾਂਸ਼ੂ ਗੋਇਲ, ਹਰਵਿੰਦਰ ਸਿੰਘ ਸੰਧੂ, ਰੁਪਿੰਦਰ ਸਿੰਘ, ਮਨਜੀਤ ਸਿੰਘ, ਮਨੋਜ ਚੋਪੜਾ, ਮੁਕੇਸ਼ ਕੁਮਾਰ, ਵਰਿੰਦਰ ਸਿੰਘ, ਗੁਰਵਿੰਦਰ ਸਿੰਘ ਮਰੋੜੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 69ਵੀ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸੰਬੰਧੀ ਹੋਈ ਬੈਠਕ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਨੇ ਉਲੀਕੀ ਰੂਪ ਰੇਖਾ ਅਗਲੀ ਖ਼ਬਰ ਘੱਗਾ ਥਾਣੇ ਅੱਗੇ ਭਾਕਿਯੂ ਦੀ ਅਗਵਾਈ 'ਚ ਕਿਸਾਨਾਂ ਨੇ ਲਗਾਇਆ ਧਰਨਾ <br/>
Ad Position 24