10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

69ਵੀ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸੰਬੰਧੀ ਹੋਈ ਬੈਠਕ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਨੇ ਉਲੀਕੀ ਰੂਪ ਰੇਖਾ

Ad Position 21
No active advertisement
ਅਜੀਤ ਡੈਸਕ 23-11-2025
ਪਟਿਆਲਾ, 22 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਵਿਖੇ 27 ਤੋਂ 30 ਨਵੰਬਰ ਤੱਕ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਦੇ ਪੁਖ਼ਤਾ ਪ੍ਰਬੰਧ ਕਰਨ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਵਲੋਂ ਵੱਖ-ਵੱਖ ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ, ਜੋ ਇਨ੍ਹਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯਤਨਸ਼ੀਲ ਹੋਣਗੀਆਂ | ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਹੇਠ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵੱਖ-ਵੱਖ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਤੇ ਸੈਂਟਰ ਹੈਡ ਟੀਚਰਜ ਨੂੰ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੰਬੰਧੀ ਜਾਣੂ ਕਰਵਾਇਆ | ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਾਡ ਵਿਖੇ ਵਿਖੇ ਬੈਡਮਿੰਟਨ (ਮੁੰਡੇ, ਕੁੜੀਆਂ) ਅਤੇ ਕੁਸ਼ਤੀਆਂ (ਮੁੰਡੇ) ਦੇ ਮੁਕਾਬਲੇ ਲਗਾਤਾਰ ਚਾਰ ਦਿਨ ਕਰਵਾਏ ਜਾਣੇ ਹਨ, ਜਿਨ੍ਹਾਂ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਵੱਖ-ਵੱਖ ਜ਼ਿਲਿ੍ਹਆਂ ਤੋਂ ਆਉਣ ਵਾਲੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਖਿਡਾਰੀਆਂ ਲਈ ਰਹਿਣ ਸਹਿਣ ਅਤੇ ਖਾਣ-ਪੀਣ ਆਦਿ ਦਾ ਸਮੁੱਚਾ ਪ੍ਰਬੰਧ ਕਰ ਦਿੱਤਾ ਗਿਆ ਹੈ | ਉਨ੍ਹਾਂ ਆਖਿਆ ਕਿ ਇਨ੍ਹਾਂ ਖੇਡਾਂ ਵਿਚ ਵਿਭਾਗ ਦੇ ਸਮੂਹ ਕਰਮਚਾਰੀ ਆਪੋ ਆਪਣੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਵੱਖ-ਵੱਖ ਬਲਾਕ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਸੈਂਟਰ ਹੈਡ ਟੀਚਰਜ਼, ਬਲਾਕ ਰਿਸੋਰਸ ਕੁਆਰਡੀਨੇਟਰ ਸਮੇਤ ਵੱਖ-ਵੱਖ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਰੀਨਾ ਸ਼ਰਮਾ ਨੂੰ ਮਹਿਲਾ ਸ਼ਹਿਰੀ ਬਲਾਕ ਪ੍ਰਧਾਨ ਕੀਤਾ ਨਿਯੁਕਤ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਕਾਰਨ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ <br/>
Ad Position 24