10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਿਊਾਸੀਪਲ ਵਰਕਰ ਯੂਨੀਅਨ ਵਲੋਂ ਮੇਅਰ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 23-11-2025
ਪਟਿਆਲਾ, 22 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮਿਊਾਸੀਪਲ ਵਰਕਰ ਯੂਨੀਅਨ ਨਗਰ ਨਿਗਮ ਪਟਿਆਲਾ ਵਲੋਂ ਨਿਗਮ ਦੇ ਨਵੇਂ ਬਣੇ ਆਡੀਟੋਰੀਅਮ ਹਾਲ ਦਾ ਨਾਮ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣ ਲਈ ਜਨਰਲ ਹਾਊਸ ਵਿੱਚ ਮਤਾ ਪਾਸ ਕਰਨ ਲਈ ਅੱਜ ਮੇਅਰ ਕੁੰਦਨ ਗੋਗੀਆ ਦਾ ਖ਼ਾਸ ਤੌਰ 'ਤੇ ਧੰਨਵਾਦ ਕੀਤਾ ਗਿਆ | ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਦੱਸਿਆ ਕਿ ਆਡੀਟੋਰੀਅਮ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ 'ਤੇ ਰੱਖਣ 'ਚ ਵਿਧਾਇਕ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਅਤੇ ਸਮੂਹ ਕੌਂਸਲਰਾਂ ਦਾ ਵੀ ਪੂਰਾ ਸਹਿਯੋਗ ਰਿਹਾ | ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਫ਼ੈਸਲਾ ਪਟਿਆਲਾ ਨਿਗਮ ਵਲੋਂ ਧਾਰਮਿਕ ਅਤੇ ਸੰਸਕਾਰੀ ਮੁੱਲਾਂ ਦੀ ਰੱਖਿਆ ਵੱਲ ਇਕ ਵੱਡਾ ਕਦਮ ਹੈ | ਯੂਨੀਅਨ ਮੈਂਬਰਾਂ ਨੇ ਕਿਹਾ ਕਿ ਇਹ ਫ਼ੈਸਲਾ ਪੂਰੇ ਸਹਿਰ ਅਤੇ ਸਿੱਖ ਸੰਗਤ ਲਈ ਮਾਣ ਵਾਲੀ ਗੱਲ ਹੈ |
ਇਸ ਦੇ ਨਾਲ ਹੀ ਯੂਨੀਅਨ ਵਲੋਂ ਨਗਰ ਨਿਗਮ ਦੀਆਂ ਵੱਖ-ਵੱਖ ਬਰਾਂਚਾਂ ਨੂੰ ਕਮਿਊਨਿਟੀ ਸੈਂਟਰ ਮਾਡਲ ਟਾਊਨ ਪਟਿਆਲਾ 'ਚ ਸ਼ਿਫ਼ਟ ਨਾ ਕਰਨ ਬਾਰੇ ਜੋ ਮੰਗ ਰੱਖੀ ਗਈ ਸੀ, ਉਸ ਨੂੰ ਵੀ ਸਮੂਹ ਹਾਊਸ ਵਲੋਂ ਪ੍ਰਵਾਨ ਕੀਤਾ ਗਿਆ | ਮੇਅਰ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਵੇਗੀ ਅਤੇ ਨਗਰ ਨਿਗਮ ਪਟਿਆਲਾ ਕਰਮਚਾਰੀ ਹਿਤ ਅਤੇ ਸਹਿਰ ਦੀ ਭਲਾਈ ਨੂੰ ਹਮੇਸ਼ਾ ਸਮਰਪਿਤ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਲਾਇਆ ਧਾਰਮਿਕ ਟੂਰ <br/> ਅਗਲੀ ਖ਼ਬਰ ਭੱਟ ਵਹੀਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੰਬੰਧੀ ਨਵੇਂ ਤੱਥ ਪੇਸ਼ ਕਰਦੀਆਂ-ਡਾ. ਤੇਜਿੰਦਰ ਪਾਲ ਸਿੰਘ <br/>
Ad Position 24