10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੇਂਟ ਕਬੀਰ ਕਾਲਜ 'ਚ ਕੌਮੀ ਏਕਤਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-11-2025
ਬਹਾਦਰਗੜ੍ਹ, 22 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਕੌਮੀ ਏਕਤਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਨੇ ਰਾਸ਼ਟਰੀ ਕੌਮੀ ਏਕਤਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਦੀ ਆਪਸੀ ਸਾਂਝ ਤੇ ਏਕਤਾ ਬਹੁਤ ਜ਼ਰੂਰੀ ਹੈ | ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਕਮਲਪ੍ਰੀਤ ਕੌਰ ਵਲੋਂ ਕਾਵਿ-ਉਚਾਰਨ ਦਾ ਮੁਕਾਬਲਾ ਕਰਵਾਇਆ ਗਿਆ | ਐਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਇਸ ਕਾਵਿ-ਉਚਾਰਨ ਮੁਕਾਬਲੇ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ, ਸਦਭਾਵਨਾ, ਇਕਜੁੱਟਤਾ, ਸਾਂਝੀਵਾਲਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ | ਜਿਸ 'ਚ ਪਹਿਲਾ ਸਥਾਨ ਪ੍ਰਸਿਲਾ, ਦੂਜਾ ਸਥਾਨ ਰਾਜਵਿੰਦਰ ਕੌਰ, ਤੀਜਾ ਸਥਾਨ ਪੂਰਨਿਮਾ ਨੇ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ 'ਲੁੱਡੀ' ਅਤੇ 'ਝੂੰਮਰ' ਲੋਕ ਨਾਚ ਨੇ ਰੰਗ ਬੰਨਿ੍ਹਆ <br/> ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਲਾਇਆ ਧਾਰਮਿਕ ਟੂਰ <br/>
Ad Position 24