10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੁਲਿਸ ਮੁਕਾਬਲੇ 'ਚ ਬੰਬੀਹਾ ਗੈਂਗ ਦੇ ਦੋ ਸ਼ੂਟਰ ਜ਼ਖਮੀ- ਐੱਸ. ਐੱਸ. ਪੀ. ਵਰੁਣ ਸ਼ਰਮਾ

Ad Position 21
No active advertisement
ਅਜੀਤ ਡੈਸਕ 24-11-2025

ਪਟਿਆਲਾ, 23 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਰੌਂਗਲਾ ਕੋਲੋਂ ਲੰਘਦੀ ਭਾਖੜਾ ਨਹਿਰ ਉਪਰ ਦੋ ਵਿਅਕਤੀਆਂ ਨੂੰ ਐੱਸ. ਪੀ. ਗੁਰਬੰਸ ਸਿੰਘ ਬੈਂਸ, ਡੀ.ਐੱਸ.ਪੀ. ਰਾਜੇਸ਼ ਮਲਹੋਤਰਾ ਦੀ ਅਗਵਾਈ ਵਿਚ ਨਾਕਾਬੰਦੀ ਕਰਕੇ ਖੜੇ ਸੀ.ਆਈ.ਏ. ਪਟਿਆਲਾ ਦੇ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਹਾਂ ਪਾਸਿਉਂ ਹੋਈ ਫਾਇਰਿੰਗ ਵਿਚ ਬੰਬੀਹਾ ਗੈਂਗ ਨਾਲ ਸੰਬੰਧਤ ਹਰਪ੍ਰੀਤ ਸਿੰਘ ਮੱਖਣ ਤੇ ਗੌਤਮ ਬਾਦਸ਼ਾਹ ਜ਼ਖਮੀ ਹੋ ਗਏ | ਮੌਕੇ ਤੋਂ ਦੋ ਪਿਸਟਲ ਸਮੇਤ ਜ਼ਿੰਦਾ ਕਾਰਤੂਸ ਵੀ ਮਿਲੇ | ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਦੋਹੇ ਵਿਅਕਤੀ ਕਈ ਸੰਗੀਨ ਵਾਰਦਾਤਾਂ ਵਿਚ ਲੋੜੀਂਦੇ ਸਨ | ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਪਿੰਡ ਰੌਂਗਲਾ ਕੋਲ ਨਾਕਾਬੰਦੀ ਕੀਤੀ ਹੋਈ ਸੀ | ਪੁਲਿਸ ਪਾਰਟੀ ਵਲੋਂ ਦੋਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੋਂ ਪੁਲਿਸ 'ਤੇ ਗੋਲੀ ਚਲਾਈ ਗਈ ਦੋਹਾਂ ਪਾਸਿਉਂ ਹੋਈ ਫਾਇਰਿੰਗ ਵਿਚ ਫੜੇ ਗਏ ਹਰਪ੍ਰੀਤ ਸਿੰਘ ਤੇ ਗੌਤਮ ਬਾਦਸ਼ਾਹ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋਹਾਂ ਕੋਲ ਇਲਾਜ ਤੋਂ ਬਾਅਦ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ | ਦੋਹਾਂ ਦੀ ਗਿ੍ਫ਼ਤਾਰੀ ਇਸ ਲਈ ਵੀ ਅਹਿਮ ਦੱਸੀ ਗਈ ਕਿਉਂਕਿ ਕਤਲ ਅਤੇ ਐੱਨ.ਡੀ.ਪੀ.ਐੱਸ. ਤਹਿਤ ਵੀ ਉਨ੍ਹਾਂ 'ਤੇ ਪਹਿਲਾਂ ਮੁਕੱਦਮੇ ਦਰਜ ਹਨ¢

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਜੋੜ ਮੇਲ ਦੀ ਸ੍ਰੀ ਅਖੰਡ ਪਾਠ ਸਾਹਿਬ ਨਾਲ ਆਰੰਭਤਾ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਹਰ ਖੇਤਰ 'ਚ ਕਰ ਰਹੀ ਹੈ ਧੱਕੇਸ਼ਾਹੀ- ਕੈਪਟਨ ਮੇਜਰ ਸਿੰਘ
Ad Position 24