10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰੀ ਵਿਦਿਆਲਾ ਖ਼ਾਨਪੁਰ ਵਿਖੇ ਖੇਡ ਮੇਲਾ ਕਰਵਾਇਆ <br/>

Ad Position 21
No active advertisement
ਕੇਂਦਰੀ ਵਿਦਿਆਲਾ ਖ਼ਾਨਪੁਰ ਵਿਖੇ ਕਰਵਾਏ ਖੇਡ ਮੇਲੇ ਦੌਰਾਨ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਮੁੱਖ ਮਹਿਮਾਨ | ਤਸਵੀਰ : ਬੰਟੀ <br/> 24-11-2025
ਪੁਰਖਾਲੀ, 23 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੀ. ਐਮ. ਸ੍ਰੀ ਕੇਂਦਰੀ ਵਿਦਿਆਲਾ ਖ਼ਾਨਪੁਰ ਵਿਖੇ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ | ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਭਰਪੂਰ ਕੌਰ ਵਲੋਂ ਹਾਜ਼ਰੀ ਲਗਵਾਈ ਗਈ ਅਤੇ ਪਿੰਡ ਬੜੀ ਦੇ ਸਰਪੰਚ ਮੋਹਨ ਸਿੰਘ ਨੇ ਵੀ ਆਪਣੀ ਹਾਜ਼ਰੀ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਾਇਆ | ਸਕੂਲ ਦੇ ਪਿ੍ੰਸੀਪਲ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਤੇ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਸਪਿਰਟ ਅਤੇ ਸਮੂਹਿਕ ਵਿਕਾਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਕਰਵਾਏ ਮੁਕਾਬਲਿਆਂ ਦੌਰਾਨ ਦੌੜਾਂ ਤੇ ਫ਼ੀਲਡ ਮੁਕਾਬਲਿਆਂ ਨੇ ਆਪਣੇ ਖੇਡ ਹੁਨਰ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰੋਗਰਾਮ 'ਚ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਮਾਪਿਆਂ, ਅਧਿਆਪਕਾਂ ਤੇ ਮਹਿਮਾਨਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ | ਪ੍ਰੋਗਰਾਮ ਦੀ ਸਮਾਪਤੀ ਤੇ ਜੇਤੂਆਂ ਨੂੰ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੌਤ ਹੋ ਜਾਣ 'ਤੇ ਨਾ ਮਾਲੂਮ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਨੇ 28ਵਾਂ ਸਥਾਪਨਾ ਦਿਵਸ ਮਨਾਇਆ
Ad Position 24