10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੜਕ ਹਾਦਸੇ 'ਚ ਮੌਤ ਹੋ ਜਾਣ 'ਤੇ ਨਾ ਮਾਲੂਮ ਖਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 24-11-2025
ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ 'ਤੇ ਨਾ ਮਾਲੂਮ ਡਰਾਈਵਰ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਚੰਦਰ ਪੁੱਤਰ ਪੇਸ਼ਕਰ ਵਾਸੀ ਯੂ. ਪੀ. ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਾਣਜਾ ਅਵਦੇਸ਼ ਕੁਮਾਰ ਪੁੱਤਰ ਸ਼ਿਵ ਕੁਮਾਰ ਅਤੇ ਪ੍ਰਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਨਾਮਧਾਰੀ ਪੈਟਰੋਲ ਪੰਪ ਕੋਲ ਜਾ ਰਹੇ ਸਨ | ਇਸੇ ਦੌਰਾਨ ਇਕ ਕਰੇਨ ਦਾ ਡਰਾਈਵਰ ਕਨੇਰ ਤੇਜ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ ਅਤੇ ਉਸ ਨੇ ਆਪਣੀ ਕਰੇਨ ਲਿਆ ਕੇ ਉਨ੍ਹਾਂ ਵਿਚ ਮਾਰੀ | ਇਸ ਕਾਰਨ ਐਕਸੀਡੈਂਟ ਵਿਚ ਅਵਦੇਸ਼ ਕੁਮਾਰ ਦੀ ਮੌਤ ਹੋ ਗਈ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਨਾ ਮਾਲੂਮ ਕਰੇਨ ਦੇ ਡਰਾਈਵਰ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਦੀਵਾਨ ਸਜਾਏ ਅਗਲੀ ਖ਼ਬਰ ਕੇਂਦਰੀ ਵਿਦਿਆਲਾ ਖ਼ਾਨਪੁਰ ਵਿਖੇ ਖੇਡ ਮੇਲਾ ਕਰਵਾਇਆ <br/>
Ad Position 24