ਅਰਨੋ/ਪਾਤੜਾਂ, 23 ਨਵੰਬਰ (ਦਰਸ਼ਨ ਸਿੰਘ ਪਰਮਾਰ, ਜਗਦੀਸ਼ ਸਿੰਘ ਕੰਬੋਜ)-ਗੁਰਦੁਆਰਾ ਬਹਿਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਤੇਗ ਬਹਾਦਰ ਸਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜ੍ਹੇ ਦੇ ਸੰਬੰਧ 'ਚ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਤੋਂ ਇਲਾਵਾ, ਕਥਾਵਾਚਕ ਅਤੇ ਕਵੀਸ਼ਰੀ ਅਤੇ ਢਾਡੀ ਜੱਥਿਆਂ ਵਲੋਂ ਗੁਰੂ ਜੀ ਦੇ ਕੁਰਬਾਨੀ ਭਰੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ | ਪ੍ਰਧਾਨ ਹਰਨੇਕ ਸਿੰਘ ਅਤੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਬੋਹੜੀਵਾਲਾ ਮੌਜੂਦਾ ਮੈਂਬਰ ਸਮੇਤ ਸਮੁੱਚੀ ਕਮੇਟੀ ਦੀ ਅਗਵਾਈ 'ਚ ਕਰਵਾਏ ਗਏ ਇਨ੍ਹਾਂ ਦੀਵਾਨਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹੋਰ ਆਗੂਆਂ ਵਲੋਂ ਜਿੱਥੇ ਉਚੇਚੇ ਤੌਰ 'ਤੇ ਪੁੱਜ ਕੇ ਸੰਗਤਾਂ ਦੇ ਦਰਸ਼ਨ ਕੀਤੇ ਗਏ ਉੱਥੇ ਹੀ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਮੁਕੰਦ ਸਿੰਘ ਸਰਾਂਅ ਨੇ ਦੱਸਿਆ ਕਿ ਇਨ੍ਹਾਂ ਦੀਵਾਨਾਂ ਵਿਚ ਭਾਈ ਅਮਨਦੀਪ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹੀ ਭਾਈ ਅਨੂਪ ਸਿੰਘ ਤੇ ਕਥਾ ਵਾਚਕ ਭਾਈ ਬੇਅੰਤ ਸਿੰਘ ਖਾਲਸਾ, ਕਥਾ ਵਾਚਕ ਭਾਈ ਗੁਰਸਿੰਦਰ ਸਿੰਘ ਨੇ ਗੁਰੂ ਜੀ ਵਲੋਂ ਕਸ਼ਮੀਈ ਪੰਡਤਾਂ ਦੀ ਪੁਕਾਰ ਸੁਣ ਕੇ ਆਪਣੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਵਲੋਂ ਦਿੱਤੀ ਗਈ ਸ਼ਹਾਦਤ ਦਾ ਵਰਣਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਨੇਕ ਸਿੰਘ ਤੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਬੋਹੜੀ੍ਹਵਾਲਾ ਨੇ ਜਿੱਥੇ ਆਏ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਉੱਥੇ ਹੀ ਦੀਵਾਨਾਂ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ਦੇ ਸਕੱਤਰ ਜਰਨਲ ਲਖਵਿੰਦਰ ਸਿੰਘ ਮੌਲਵੀਵਾਲਾ, ਸਕੱਤਰ ਅਮਰਜੀਤ ਸਿੰਘ ਟੋਡਰਪੁਰ, ਜੋਗਿੰਦਰ ਸਿੰਘ ਬਾਵਾ ਸਰਕਲ ਪ੍ਰਧਾਨ ਅਕਾਲੀ ਦਲ, ਮਹਿੰਦਰ ਸਿੰਘ ਗੁਰਦਿੱਤਪੁਰਾ ਪ੍ਰਧਾਨ ਬੀ. ਸੀ. ਵਿੰਗ, ਭੁਪਿੰਦਰ ਸਿੰਘ ਪਾਤੜਾਂ ਤੇ ਹੋਰ ਹਾਜ਼ਰ ਸਨ |