10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਪੁਰਬ ਨੂੰ ਸਮਰਪਿਤ ਗੁੁਰਦੁਆਰਾ ਰੋਹਟਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 24-11-2025
ਨਾਭਾ, 24 ਨਵੰਬਰ (ਕਰਮਜੀਤ ਸਿੰਘ)-ਤਿਲਕ ਜੰਝੂ ਕੇ ਰਾਖੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਗੁਰਅਸਥਾਨ ਗੁਰਦੁਆਰਾ ਰੋਹਟਾ ਸਾਹਿਬ ਤੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਪੂਰੇ ਜਾਹੋ ਜਲਾਲ ਨਾਲ ਸਜਾਇਆ ਗਿਆ | ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੁੰਦਾ ਹੋਇਆ ਨਗਰ ਕੀਰਤਨ ਪਿੰਡ ਰੋਹਟੀ ਮੌੜਾਂ, ਰੋਹਟੀ ਬਸਤਾ ਸਿੰਘ, ਇੱਛੇਵਾਲ, ਲਲੋਡਾ, ਘਮਰੌਦਾ, ਮੰਡੌੜ, ਹਿਆਣਾ ਕਲਾਂ, ਹਿਆਣਾ ਖੁਰਦ, ਸਮਲਾ, ਗੁਰਦੁਆਰਾ ਧੰਗੇੜਾ ਸਹਿਬ, ਰੋਹਟੀ ਛੰਨਾ, ਰੋਹਟੀ ਖਾਸ, ਰੋਹਟੀਪੁਲ, ਅਤੇ ਪਿੰਡ ਰੋਹਟਾ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਹਿਬ ਵਿਖੇ ਸੰਪੂਰਨ ਹੋਇਆ | ਇਸ ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਕਾਰਾਂ ਜੀਪਾਂ ਟਰੈਕਟਰ ਟਰਾਲੀਆਂ ਸਮੇਤ ਹਾਜ਼ਰੀ ਭਰਦਿਆਂ ਗੁਰੂ ਦਾ ਅਸ਼ੀਰਵਾਦ ਲਿਆ ਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਤਬੀਰ ਸਿੰਘ ਖੱਟੜਾ, ਹਰਿੰਦਰਪਾਲ ਸਿੰਘ, ਸਮਾਜ ਸੇਵੀ ਕਰੁਨਾ ਕੌੜਾ, ਮੈਨੇਜਰ ਅਮਰੀਕ ਸਿੰਘ, ਪ੍ਰਧਾਨ ਰਣਜੀਤ ਸਿੰਘ, ਤੇਜਿੰਦਰ ਸਿੰਘ ਤੇਜੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੀਤ ਪ੍ਰਧਾਨ ਪ੍ਰੀਤਮ ਸਿੰਘ ਮਾਨ, ਬਲਵਿੰਦਰ ਸਿੰਘ, ਸਰਪੰਚ ਲਖਵਿੰਦਰ ਸਿੰਘ, ਪੱਪੂ ਖੋਖ, ਕੁਲਵੰਤ ਸਿੰਘ ਲਾਡੀ ਰੋਹਟੀ ਖਾਸ, ਜੰਗੀਰ ਸਿੰਘ ਨੰਬਰਦਾਰ,ਕੈਪਟਨ ਜਗਜੀਤ ਸਿੰਘ ਰਾਗੀ ਜਥਾ ਜਗਜੀਤ ਸਿੰਘ ਸੰਗਤਪੁਰਾ, ਜੋਰਾ ਸਿੰਘ, ਅਜੈਬ ਸਿੰਘ, ਰਘਬੀਰ ਸਿੰਘ, ਜਥੇ. ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਖੱਟੜਾ, ਸੁਖਦੇਵ ਸਿੰਘ ਸੇਖੋਂ, ਗੁਰੀ, ਜਥੇ. ਸਰਬਜੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ ਕੋਟਲੀ, ਹਰਨੇਕ ਸਿੰਘ, ਜਸਵੰਤ ਸਿੰਘ, ਸੁਖਪਾਲ ਸਿੰਘ ਸਵਰਨ ਸਿੰਘ, ਧਰਮਿੰਦਰ ਸਿੰਘ, ਮਲਵਿੰਦਰ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਦੇ ਵਰਕਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਾਭਾ ਹਲਕੇ ਤੋਂ ਸੰਗਤਾਂ ਦੀ ਪਹਿਲੀ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਕੀਤੀ ਰਵਾਨਾ
Ad Position 24