10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-11-2025
ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਕੈਂਪ ਦੌਰਾਨ ਗਲੋਬਲ ਆਈ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਨੇ ਅੱਖਾਂ ਨਾਲ ਸੰਬੰਧਤ ਟੈੱਸਟ ਕੀਤੇ | ਇਸ ਮੌਕੇ ਕਾਲਜ ਦੇ ਮੁੱਖੀ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ, 'ਵਿਦਿਆਰਥੀਆਂ ਦੀ ਸਰੀਰਕ ਤੇ ਸਮਾਜਿਕ ਸਿਹਤ ਸਾਡੀ ਪਹਿਲੀ ਤਰਜੀਹ ਹੈ | ਅੱਜ ਦੇ ਯੁੱਗ ਵਿਚ ਮੋਬਾਈਲ ਅਤੇ ਸਕ੍ਰੀਨ ਟਾਈਮ ਦੇ ਵਧਣ ਕਰਕੇ ਅੱਖਾਂ ਦੀਆਂ ਸਮੱਸਿਆਵਾਂ ਕਾਫ਼ੀ ਵੱਧ ਰਹੀਆਂ ਹਨ |, ਇਸ ਲਈ ਸਿਹਤ ਜਾਂਚ ਕੈਂਪ ਬਹੁਤ ਜ਼ਰੂਰੀ ਹਨ | ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ, ਕਾਲਜ ਵਲੋਂ ਸਿਹਤ ਜਾਗਰੂਕਤਾ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਹਨ | ਅੱਜ ਦੇ ਕੈਂਪ ਦਾ ਮਕਸਦ ਵਿਦਿਆਰਥੀਆਂ ਨੂੰ ਅੱਖਾਂ ਦੀ ਸੰਭਾਲ ਅਤੇ ਸਹੀ ਸਮੇਂ ਜਾਂਚ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ | ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ਅਸਿਸਟੈਂਟ ਪ੍ਰੋ. ਜਸਵੀਰ ਕੌਰ ਨੇ ਕੈਂਪ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੀ ਮੈਡੀਕਲ ਟੀਮ, ਐੱਨ. ਐੱਸ. ਐੱਸ. ਵਲੰਟੀਅਰ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ | ਕੈਂਪ ਦੇ ਅੰਤ ਵਿਚ ਡਾਕਟਰਾਂ ਦੀ ਟੀਮ ਨੂੰ ਧਰਮ ਅਧਿਐਨ ਮੰਚ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਨਿਸ਼ੂ ਗਰਗ, ਡਾ. ਪੂਨਮ, ਰੁਪਿੰਦਰ ਕੌਰ ਤੇ ਸੁਖਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਦੇ ਵਰਕਰਾਂ ਦੀ ਮੀਟਿੰਗ ਹੋਈ
Ad Position 24