10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 24-11-2025
ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਪਿੰਡ ਬੀਬੀਪੁਰ ਖਰਾਬਗੜ੍ਹ ਵਿਚ ਕਲਗੀਧਰ ਯੂਥ ਕਲੱਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੱਚਿਆਂ ਲਈ ਵਿਸ਼ੇਸ਼ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿਚ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਇਸ ਸਮਾਰੋਹ 'ਚ ਯੂਨੀਵਰਸਿਟੀ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਪੇ੍ਰਰਨਾ ਦਿੰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਆਪਣੇ ਅੰਦਰ ਅਡੋਲ ਨਿਸ਼ਚੇ, ਧਰਮ ਹਿਤ ਸ਼ਹਾਦਤ ਅਤੇ ਮਨੁੱਖਤਾ ਲਈ ਖੜ੍ਹੇ ਹੋਣ ਦਾ ਅਦੁੱਤੀ ਸੰਦੇਸ਼ ਸਮੇਟਿਆ ਹੋਇਆ ਹੈ | ਉਨ੍ਹਾਂ ਬੱਚਿਆਂ ਨੂੰ ਉਨ੍ਹਾਂ ਦੇ ਆਤਮ-ਵਿਸ਼ਵਾਸ ਤੇ ਗਿਆਨ ਦੀ ਪ੍ਰਸ਼ੰਸਾ ਕਰਦੇ ਹੋਏ ਹੌਸਲਾ ਅਫਜ਼ਾਈ ਕੀਤੀ | ਇਸ ਮੁਕਾਬਲੇ ਵਿਚ ਹਿੰਦ ਦੀ ਚਾਦਰ ਫਾਊਾਡੇਸ਼ਨ, ਚੰਡੀਗੜ੍ਹ ਵਲੋਂ ਉਚੇਚਾ ਸਹਿਯੋਗ ਦਿੱਤਾ ਗਿਆ | ਫਾਊਾਡੇਸ਼ਨ ਦੇ ਚੇਅਰਮੈਨ ਕੰਵਲਪਾਲ ਸਿੰਘ ਅਤੇ ਡਾ. ਰਣਜੀਤ ਸਿੰਘ ਨੇ ਬੱਚਿਆਂ ਨੂੰ ਇਨਾਮ ਭੇਟ ਕੀਤੇ | ਕਲਗੀਧਰ ਯੂਥ ਕਲੱਬ ਦੇ ਮੈਂਬਰਾਂ ਨੇ ਸਮਾਰੋਹ ਨੂੰ ਸਫਲ ਬਣਾਉਣ ਲਈ ਸਰਗਰਮ ਭਾਗੀਦਾਰੀ ਨਿਭਾਈ ਤੇ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਗੁਰਬਾਣੀ ਤੇ ਸਿੱਖ ਇਤਿਹਾਸ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ | ਸਮਾਰੋਹ ਦੇ ਅੰਤ ਵਿਚ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ ਤੇ ਸਭ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਨਿਸ਼ਚਿਤ ਤੌਰ 'ਤੇ ਨਵੀਂ ਪੀੜ੍ਹੀ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਜੋੜਨ ਵੱਲ ਇਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਹੈਡ ਗ੍ਰੰਥੀ ਬਾਬਾ ਸਤਵਿੰਦਰ ਸਿੰਘ, ਪ੍ਰਧਾਨ ਬਹਾਦਰ ਸਿੰਘ, ਖਜ਼ਾਨਚੀ ਗੁਰਮੇਲ ਸਿੰਘ ਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਬੈਠਕ ਹੋਈ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24