ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਕੈਂਪ ਦੌਰਾਨ ਗਲੋਬਲ ਆਈ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਨੇ ਅੱਖਾਂ ਨਾਲ ਸੰਬੰਧਤ ਟੈੱਸਟ ਕੀਤੇ | ਇਸ ਮੌਕੇ ਕਾਲਜ ਦੇ ਮੁੱਖੀ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ, 'ਵਿਦਿਆਰਥੀਆਂ ਦੀ ਸਰੀਰਕ ਤੇ ਸਮਾਜਿਕ ਸਿਹਤ ਸਾਡੀ ਪਹਿਲੀ ਤਰਜੀਹ ਹੈ | ਅੱਜ ਦੇ ਯੁੱਗ ਵਿਚ ਮੋਬਾਈਲ ਅਤੇ ਸਕ੍ਰੀਨ ਟਾਈਮ ਦੇ ਵਧਣ ਕਰਕੇ ਅੱਖਾਂ ਦੀਆਂ ਸਮੱਸਿਆਵਾਂ ਕਾਫ਼ੀ ਵੱਧ ਰਹੀਆਂ ਹਨ |, ਇਸ ਲਈ ਸਿਹਤ ਜਾਂਚ ਕੈਂਪ ਬਹੁਤ ਜ਼ਰੂਰੀ ਹਨ | ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ, ਕਾਲਜ ਵਲੋਂ ਸਿਹਤ ਜਾਗਰੂਕਤਾ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਹਨ | ਅੱਜ ਦੇ ਕੈਂਪ ਦਾ ਮਕਸਦ ਵਿਦਿਆਰਥੀਆਂ ਨੂੰ ਅੱਖਾਂ ਦੀ ਸੰਭਾਲ ਅਤੇ ਸਹੀ ਸਮੇਂ ਜਾਂਚ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ | ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ਅਸਿਸਟੈਂਟ ਪ੍ਰੋ. ਜਸਵੀਰ ਕੌਰ ਨੇ ਕੈਂਪ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੀ ਮੈਡੀਕਲ ਟੀਮ, ਐੱਨ. ਐੱਸ. ਐੱਸ. ਵਲੰਟੀਅਰ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ | ਕੈਂਪ ਦੇ ਅੰਤ ਵਿਚ ਡਾਕਟਰਾਂ ਦੀ ਟੀਮ ਨੂੰ ਧਰਮ ਅਧਿਐਨ ਮੰਚ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਨਿਸ਼ੂ ਗਰਗ, ਡਾ. ਪੂਨਮ, ਰੁਪਿੰਦਰ ਕੌਰ ਤੇ ਸੁਖਜੀਤ ਕੌਰ ਆਦਿ ਹਾਜ਼ਰ ਸਨ |