10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸਮਾਗਮਾਂ ਲਈ ਵਾਰਡ ਨੰ.-41 ਤੋਂ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 24-11-2025
ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)-350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ 'ਚ ਸ਼ਿਰਕਤ ਕਰਨ ਲਈ ਵਾਰਡ ਨੰ.-41 ਤੋਂ ਕੌਂਸਲਰ ਅਮਨਪ੍ਰੀਤ ਕੌਰ ਤੇ ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਅਮਿ੍ਤਪਾਲ ਸਿੰਘ ਪਾਲੀ ਦੀ ਅਗਵਾਈ 'ਚ ਸ਼ਰਧਾਲੂਆਂ ਦੀ ਇਕ ਬੱਸ ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਈ | ਸ. ਪਾਲੀ ਨੇ ਦੱਸਿਆ ਕਿ ਅੱਜ ਦੁਨੀਆਂ 'ਚ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਸ ਕੜੀ 'ਚ ਸੂਬਾ ਸਰਕਾਰ ਵਲੋਂ ਵੀ ਪੰਜਾਬ ਅੰਦਰ ਜ਼ਿਲ੍ਹਾ ਪੱਧਰ 'ਤੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਸੂਬਾ ਪੱਧਰੀ ਧਾਰਮਿਕ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ, ਜਿਸ ਲਈ ਸ਼ਰਧਾਲੂਆਂ ਨੂੰ ਫ਼ਰੀ ਯਾਤਰਾ ਕਰਵਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਗੁਰ ਇਤਿਹਾਸ ਨਾਲ ਜੋੜ ਕੇ ਰੱਖਿਆ ਜਾ ਸਕੇ | ਇਸ ਮੌਕੇ ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਗੁਰਸਿਮਰ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਸੈਸ਼ਨ 'ਚ ਬੰਦੀ ਸਿੰਘਾਂ ਦੀ ਰਿਹਾਈ ਦੀ ਹੋਵੇ ਗੱਲ-ਜਥੇਦਾਰ ਗੜਗੱਜ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24