11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਸਰਕਾਰ ਵਲੋਂ ਸ਼ਾਮਲਾਟ ਜ਼ਮੀਨਾਂ ਨੂੰ ਖੋਹਣ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋ ਣ ਦਿੱਤਾ ਜਾਵੇਗਾ- ਹਮੀਰ ਸਿੰਘ

Ad Position 21
No active advertisement
ਅਜੀਤ ਡੈਸਕ 24-11-2025
ਭਾਦਸੋਂ, 23 ਨਵੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਦੀਆਂ ਸ਼ਾਮਲਾਟ ਜਮੀਨਾਂ ਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਨੂੰ ਪੰਜਾਬ ਦੀ ਇੱਕਜੁੱਟਤਾ ਕਾਮਯਾਬ ਨਹੀਂ ਹੋਣ ਦੇਵੇਗੀ | ਪੰਜਾਬ ਨਾਲ ਹਮੇਸ਼ਾ ਸਰਕਾਰਾਂ ਧੱਕਾ ਕਰਦੀਆਂ ਰਹੀਆਂ ਹਨ, ਪਰ ਪੰਜਾਬ ਦੇ ਲੋਕ ਉਸ ਦਾ ਜਵਾਬ ਦਿੰਦੇ ਆ ਰਹੇ ਹਨ | ਦੇਸ਼ ਦੇ ਰਾਜਾਂ ਦੇ ਹੱਕਾਂ 'ਤੇ ਕੇਂਦਰ ਸਰਕਾਰ ਲਗਾਤਾਰ ਡਾਕਾ ਮਾਰਨ ਲੱਗੀ ਹੋਈ ਹੈ | ਸੂਬਿਆਂ ਨੂੰ ਮਿਊੁਾਸਪਲ ਕਮੇਟੀ ਦੀ ਤਰ੍ਹਾਂ ਬਣਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਾਮਵਰ ਪੱਤਰਕਾਰ ਹਮੀਰ ਸਿੰਘ ਨੇ ਪਿੰਡ ਲੌਟ, ਕਨਸੂਹਾ ਖੁਰਦ ਪਿੰਡਾਂ ਵਿਚ ਚੇਤਨਾ ਮਾਰਚ ਦੇ ਕਾਫਲੇ ਵਲੋਂ ਕੀਤੀਆਂ ਜਨਤਕ ਰੈਲੀਆਂ ਦੌਰਾਨ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਆਪਣੇ 'ਆਪ' ਨੂੰ ਕੱਟੜ ਇਮਾਨਦਾਰ ਕਹਾਉਣ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਯੂਨੀਵਰਸਿਟੀ, ਮੰਡੀ ਬੋਰਡ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਥਰਮਲ ਬਠਿੰਡਾ, ਬਾਗਬਾਨੀ ਵਿਭਾਗਾਂ ਆਦਿ ਦੀਆਂ ਜ਼ਮੀਨਾਂ ਵੇਚਣ ਦਾ ਫੈਸਲਾ ਕਰ ਚੁੱਕੀ ਹੈ | ਇਸ ਮੌਕੇ ਸੂਬਾ ਆਗੂ ਕਰਨੈਲ ਸਿੰਘ ਜਖੇਪਲ, ਦਰਸ਼ਨ ਸਿੰਘ ਧਨੇਠਾ ਤੇ ਗੁਰਮੀਤ ਸਿੰਘ ਥੂਹੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਪ੍ਰਦੂਸ਼ਿਤ ਕਰਨ ਵਾਲਿਆਂ ਨੂੰ ਖੁੱਲ੍ਹੀ ਛੁੱਟੀ ਦੇਣ ਦੇ ਕਾਨੂੰਨ ਦਾ ਫ਼ੈਸਲਾ ਗ਼ਲਤ ਹੈ, ਇਸ ਨੂੰ ਵਾਪਸ ਲਿਆ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਕੌਰ ਰਾਜਪੁਰਾ, ਲਖਵੀਰ ਸਿੰਘ ਲਾਡੀ, ਰਾਜ ਕੁਮਾਰ ਸਿੰਘ ਕਨਸੂਹਾ,ਚਮਕੌਰ ਸਿੰਘ ਅਗੇਤੀ, ਪ੍ਰੋਫੈਸਰ ਸੁਖਜਿੰਦਰ ਸਿੰਘ, ਜੀਤ ਸਿੰਘ ਲੌਟ, ਦਲਵਿੰਦਰ ਸਿੰਘ ਆਲੋਵਾਲ ਤੇ ਸ਼ਮਸ਼ੇਰ ਸਿੰਘ ਆਲੋਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਭਜਾ ਕੇ ਲਿਜਾਣ ਦੇ ਦੋਸ਼ 'ਚ ਪਰਚਾ ਦਰਜ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੀਟਿੰਗ
Ad Position 24