ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਪੁਲਿਸ ਨੂੰ ਮੁੱਦਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਉਮਰ ਕਰੀਬ 16 ਸਾਲ ਹਰ ਰੋਜ਼ ਦੀ ਤਰ੍ਹਾਂ ਘਰਾਂ ਵਿਚ ਸਾਫ਼-ਸਫ਼ਾਈ ਦਾ ਕੰਮ ਕਰਨ ਲਈ ਗਈ ਸੀ | ਉਹ ਵਾਪਸ ਨਹੀਂ ਆਈ | ਉਨ੍ਹਾਂ ਨੇ ਲੜਕੀ ਦੀ ਕਾਫੀ ਜ਼ਿਆਦਾ ਭਾਲ ਕੀਤੀ, ਪਰ ਉਹ ਨਹੀਂ ਮਿਲੀ ਹੈ | ਮੁੱਦਈ ਨੂੰ ਸ਼ੱਕ ਹੈ ਕਿ ਮੁੱਦਈ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਦੇ ਲੈ ਗਿਆ ਹੈ | ਇਸ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਨੇ ਨਾ ਮਾਲੂਮ ਵਿਅਕਤੀ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |