11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੀ ਬੈਠਕ ਅੱਜ

Ad Position 21
No active advertisement
ਅਜੀਤ ਡੈਸਕ 24-11-2025
ਨਾਭਾ, 23 ਨਵੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੀ ਇਕ ਅਹਿਮ ਬੈਠਕ ਹਲਕਾ ਮੁਖੀ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ ਅੱਜ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਰੱਖੀ ਗਈ ਹੈ¢ ਹਲਕਾ ਮੁਖੀ ਮੱਖਣ ਸਿੰਘ ਲਾਲਕਾ ਨੇ ਹਲਕਾ ਨਾਭਾ ਦੇ ਸਮੁੱਚੇ ਆਗੂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇ ਨਜ਼ਰ ਅਤੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਸਮੁੱਚੇ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਇਸ ਬੈਠਕ ਵਿਚ ਸ਼ਾਮਿਲ ਹੋਣ | ਇਸ ਮÏਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਮੁਖੀ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਮੂੰਹ ਮੋੜ ਚੁੱਕੇ ਹਨ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਨੇ ਵਿਧਾਇਕਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਲੜਕੀ ਨੂੰ ਭਜਾ ਕੇ ਲਿਜਾਣ ਦੇ ਦੋਸ਼ 'ਚ ਪਰਚਾ ਦਰਜ
Ad Position 24