ਸੰਘੋਲ, 5 ਦਸੰਬਰ (ਗੁਰਨਾਮ ਸਿੰਘ ਚੀਨਾ)-ਸਮਾਜ ਸੇਵੀ ਸੁਰਜੀਤ ਸਿੰਘ ਕਾਲੇਵਾਲ ਨੇ ਆਮ ਆਦਮੀ ਪਾਰਟੀ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਪੱਖੀ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ 'ਆਪ' ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਪੰਜਾਬ 'ਚ ਵਿਕਾਸ ਦਾ ਚੱਲ ਰਿਹਾ ਦੌਰ ਹੋਰ ਤੇਜ਼ ਹੋ ਸਕੇ | ਉਨ੍ਹਾਂ ਕਿਹਾ ਕਿ 'ਆਪ' ਦੇ ਐੱਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਦੁਆਰਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ 'ਆਪ' ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜ ਸਬੰਧੀ ਪੰਜਾਬ ਵਾਸੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ |