07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਹੀਰਾ ਆਟੋਜ਼ ਦੇ ਸੀ. ਈ. ਓ. ਗਾਬਾ ਨੇ ਡੀ. ਐੱਸ. ਪੀ. ਬੱਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-12-2025
ਨਾਭਾ, 5 ਦਸੰਬਰ (ਜਗਨਾਰ ਸਿੰਘ ਦੁਲੱਦੀ)-ਹੀਰਾ ਆਟੋਜ਼ ਦੇ ਸੀ.ਈ.ਓ. ਗੌਰਵ ਗਾਬਾ ਵਲੋਂ ਨਾਭਾ ਦੇ ਨਵ ਨਿਯੁਕਤ ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ. ਬੱਲ ਨੇ ਕਿਹਾ ਕਿ ਨਾਭਾ ਹਲਕੇ ਵਿਚ ਹੋ ਰਹੀਆਂ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਸ਼ਰਾਰਤ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਕਿਸੇ ਸਮੇਂ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਡੀ.ਐੱਸ.ਪੀ. ਬੱਲ ਨੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਇਨ੍ਹਾਂ ਚੋਣਾਂ ਦੌਰਾਨ ਕੋਈ ਸ਼ਰਾਰਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਤੇ ਸ਼ਰਾਰਤ ਕਰਨ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਤਨੀ ਨੂੰ ਗ਼ੈਰ ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ ਦੇ ਦੋਸ਼ 'ਚ ਕੇਸ ਦਰਜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025: ਨਾਮਜ਼ਦਗੀਆਂ ਦੀ ਪੜਤਾਲ ਦੇ ਆਖਰੀ ਦਿਨ ਕਈਆਂ ਦੇ ਕਾਗਜ਼ ਹੋਏ ਰੱਦ
Ad Position 24