ਨਾਭਾ, 6 ਦਸੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਧਰਮੀ ਰਾਜੇ ਮਹਾਰਾਜਾ ਹੀਰਾ ਸਿੰਘ ਦੇ 182ਵੇ ਜਨਮ ਦਿਨ ਮੌਕੇ 18 ਦਸੰਬਰ ਨੂੰ ਪੁਰਾਤਨ ਕਿਲ੍ਹੇ 'ਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਸੰਬੰਧੀ ਵਿਧਾਇਕ ਦੇਵ ਮਾਨ ਨੇ ਕਿਹਾ ਕਿ 16 ਦਸੰਬਰ ਨੂੰ ਸਵੇਰੇ ਸਥਾਨਕ ਇਤਿਹਾਸਕ ਕਿਲ੍ਹੇ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 18 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸਿੱਖ ਪੰਥ ਦੇ ਮਹਾਨ ਕੀਰਤਨੀਏ ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ ਜਥੇ ਵਲੋਂ ਸੰਗਤਾਂ ਨੂੰ 10 ਤੋਂ 12 ਵਜੇ ਤੱਕ ਕਥਾ ਕੀਰਤਨ ਅਤੇ ਗੁਰ ਵਿਚਾਰਾਂ ਨਾਲ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਕਪਿਲ ਮਾਨ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, 'ਆਪ' ਆਗੂ ਤੇਜਿੰਦਰ ਸਿੰਘ ਖਹਿਰਾ, ਚੇਅਰਮੈਨ ਦੀਪਾ ਰਾਮਗੜ੍ਹ, ਮਨਪ੍ਰੀਤ ਕਾਲੀਆ ਆਦਿ ਮੌਜੂਦ ਸਨ |