ਭਾਦਸੋਂ, 6 ਦਸੰਬਰ (ਪ੍ਰਦੀਪ ਦੰਦਰਾਲਾ)-ਸਰਕਾਰੀ ਮਿਡਲ ਸਕੂਲ ਡਕੌਂਦਾ ਵਿਖੇ ਮੁੱਖ ਅਧਿਆਪਕਾ ਵੀਰਪਾਲ ਕੌਰ ਦੀ ਅਗਵਾਈ 'ਚ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਜਿਸ 'ਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ 'ਚ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮ ਦੀਆਂ ਖੇਡਾਂ 'ਚ ਭਾਗ ਲਿਆ ਅਤੇ ਆਪਣੀ ਕੁਸ਼ਲਤਾ ਦਾ ਪ੍ਰਗਟਾਵਾ ਕਰਦੇ ਹੋਏ, ਵੱਖ-ਵੱਖ ਖੇਡਾਂ 'ਚੋਂ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਖੇਡਾਂ ਦੀ ਸਮਾਪਤੀ ਉਪਰੰਤ ਮੁੱਖ ਅਧਿਆਪਕਾ ਵੀਰਪਾਲ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਵਧ-ਚੜ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਰਣਧੀਰ ਸਿੰਘ ਪੰਜਾਬੀ ਅਧਿਆਪਕ, ਗੁਰਪ੍ਰੀਤ ਸਿੰਘ ਅਧਿਆਪਕ, ਸੁਖਦੀਪ ਸਿੰਘ ਕੰਪਿਊਟਰ ਫੈਕਲਟੀ ਦਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |