21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਾਂਗਰਸੀ ਉਮੀਦਵਾਰ ਬੂਟਾ ਸਿੰਘ ਮੌਲਵੀਵਾਲਾ ਵਲੋਂ ਚੋਣ ਪ੍ਰਚਾਰ ਸ਼ੁਰੂ

Ad Position 21
No active advertisement
ਅਜੀਤ ਡੈਸਕ 07-12-2025
ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਜ਼ੋਨ ਗੁਲਾਹੜ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਮੈਦਾਨ 'ਚ ਨਿਤਰੇ ਸਾਬਕਾ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਨੇ ਚੋਣ ਪ੍ਰਚਾਰ ਦਾ ਆਗਾਜ਼ ਕਰਦਿਆਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਇਸੇ ਤਹਿਤ ਉਨ੍ਹਾਂ ਵਲੋਂ ਕਾਂਗਰਸੀ ਆਗੂਆਂ ਨਾਲ ਪਿੰਡ ਬੰਨਵਾਲਾ, ਨਿਆਲ, ਕੱਲਰਭੈਣੀ, ਭੂਤਗੜ ਤੇ ਹਰਿਆਊ ਖੁਰਦ ਵਿਖੇ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕਰਦਿਆਂ ਵੋਟਾਂ ਦੀ ਮੰਗ ਕੀਤੀ | ਇਸ ਦੌਰਾਨ ਪਿੰਡ ਬੰਨਵਾਲਾ ਵਿਖੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਕਾਂਗਰਸੀ ਉਮੀਦਵਾਰ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕ ਪੱਖੀ ਨੀਤੀਆਂ ਦੀ ਜਨਮਦਾਤਾ ਹੈ | ਦੇਸ਼ ਭਰ ਵਿਚ ਜਿੰਨੀਆਂ ਵੀ ਲੋਕ ਹਿਤੈਸ਼ੀ ਸਕੀਮਾਂ ਚੱਲੀਆਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਸ਼ੁਰੂ ਕੀਤਾ ਆਮ ਲੋਕਾਂ ਦੀ ਸਹੂਲਤ ਲਈ ਦੇਸ਼ ਦੀ ਆਜ਼ਾਦੀ ਤੋਂ ਬਾਅਦ ਜਿੰਨਾ ਕੰਮ ਕਾਂਗਰਸ ਪਾਰਟੀ ਨੇ ਕੀਤਾ ਹੈ ਉਨ੍ਹਾਂ ਕਿਸੇ ਵੀ ਪਾਰਟੀ ਨੇ ਨਹੀਂ ਕੀਤਾ | ਉਨ੍ਹਾਂ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਕਾਂਗਰਸ ਦੀ ਮਜਬੂਤੀ ਹੀ ਦੇਸ਼ ਨੂੰ ਮੁੜ ਲੀਹ 'ਤੇ ਲਿਆ ਸਕਦੀ ਹੈ ਕਿਉਂਕਿ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਫਿਰਕਾ ਪ੍ਰਸਤੀ ਅਤੇ ਵੰਡ ਦੀ ਰਾਜਨੀਤੀ ਕਰ ਰਹੀ ਹੈ ਜਦ ਕਿ ਆਮ ਆਦਮੀ ਪਾਰਟੀ ਉਸ ਦਾ ਹੱਥ ਠੋਕਾ ਬਣ ਕੇ ਪੰਜਾਬ ਨੂੰ ਲੁੱਟਣ 'ਤੇ ਲੱਗੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਬਲਾਕ ਦੀਆਂ ਪੰਚਾਇਤੀ ਚੋਣਾਂ ਦੇ ਮੈਦਾਨ 'ਚ 58 ਉਮੀਦਵਾਰ ਹੋਣਗੇ ਆਹਮਣੇ-ਸਾਹਮਣੇ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਦੰਦਰਾਲਾ ਖਰੋੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ
Ad Position 24