06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸ੍ਰੀ ਕਿ੍ਸ਼ਨ ਕਥਾ ਸਮਾਗਮ 'ਚ ਲਗਾਈ ਹਾਜ਼ਰੀ

Ad Position 21
No active advertisement
ਅਜੀਤ ਡੈਸਕ 08-12-2025
ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਈ ਗਈ ਪੰਜ ਦਿਨਾਂ ਸ੍ਰੀ ਕਿ੍ਸ਼ਨ ਕਥਾ ਦੇ ਚੌਥੇ ਦਿਨ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਤੇ ਕਥਾ ਦਾ ਆਨੰਦ ਮਾਣਿਆ | ਇਸ ਮੌਕੇ ਦਿਵਯ ਗੁਰੂ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਪਰਮ ਸ਼ਿਸ਼ ਸਾਧਵੀ ਤਿ੍ਪਦਾ ਭਾਰਤੀ ਨੇ ਕਥਾ ਵਿਖਿਆਨ ਰਾਹੀਂ ਸ਼ਰਧਾਲੂਆਂ ਨੂੰ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਕਿਹਾ ਕਿ ਭਗਵਾਨ ਸ੍ਰੀ ਕਿ੍ਸ਼ਨ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੀ ਭਲਾਈ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੱਤਾ ਸੀ ਜਿਸ ਕਰਕੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਾਧਵੀ ਮਨਿੰਦਰ ਭਾਰਤੀ ਤੇ ਸਾਧਵੀ ਕਿਰਨ ਭਾਰਤੀ ਨੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ, ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕੀਤੀ | ਇਸ ਮੌਕੇ ਧੀਰਜ ਠਾਕੁਰ, ਨੀਟੂ ਸ਼ਰਮਾ, ਲਾਡੀ ਖਹਿਰਾ ਨੇ ਵੀ ਆਪਣੀ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਮੇਅਰ ਨੇ ਕੀਤਾ ਵਾਰਡ ਨੰਬਰ-15 ਅਲੀਪੁਰ ਅਰਾਈਆਂ 'ਚ ਸੜਕ ਦਾ ਨਿਰੀਖਣ ਅਗਲੀ ਖ਼ਬਰ -ਜੂਨੀਅਰ ਹਾਕੀ ਵਿਸ਼ਵ ਕੱਪ- ਜਰਮਨੀ ਤੋਂ 5-1 ਨਾਲ ਹਾਰਿਆ ਭਾਰਤ
Ad Position 24