06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਮਜ਼ਦੂਰ ਦੀ ਕੁੱਟਮਾਰ ਕਰਨ 'ਤੇ ਹੋਈ ਮੌਤ ਕਾਰਨ ਪਰਿਵਾਰ ਨੇ ਸੜਕ 'ਤੇ ਲਾਸ਼ ਰੱਖ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 08-12-2025
ਸਮਾਣਾ, 7 ਦਸੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ ਫ਼ਤਿਹਗੜ੍ਹ ਛੰਨਾ ਦੇ ਇਕ 27 ਸਾਲਾ ਨੌਜਵਾਨ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ ਦੀ ਬੀਤੇ ਦਿਨੀਂ ਮਜ਼ਦੂਰੀ ਦੇ ਪੈਸੇ ਮੰਗਣ ਤੋਂ ਕੁੱਝ ਲੋਕਾਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਤੋਂ ਬਾਅਦ ਬੀਤੀ ਰਾਤ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਸਮਾਣਾ-ਭਵਾਨੀਗੜ੍ਹ ਰੋਡ ਜਾਮ ਕਰਕੇ ਪੁਲਿਸ ਤੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਗਾਏ ਤੇ ਪੁਲਿਸ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਮਿ੍ਤਕ ਨੌਜਵਾਨ ਅੰਮਿ੍ਤਪਾਲ ਸਿੰਘ ਦੇ ਪਿਤਾ ਗੁਰਜੰਟ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ਛੰਨਾ ਨੇ ਦੱਸਿਆ ਕਿ ਬੀਤੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਪਿੰਡ ਦਾ ਹੀ ਅਮਨਦੀਪ ਸਿੰਘ ਜੋ ਖ਼ੁਦ ਵੀ ਦਿਹਾੜੀਦਾਰ ਹੈ ਉਸ ਨੰੂ ਮਜ਼ਦੂਰੀ ਦੇ ਕੰਮ ਲਈ ਲੈ ਗਿਆ ਸੀ | ਸ਼ਾਮ ਨੰੂ ਕੰਮ ਕਰਵਾਉਣ ਤੋਂ ਬਾਅਦ ਉਸ ਨੇ ਅੰਮਿ੍ਤਪਾਲ ਨੂੰ ਦਿਹਾੜੀ ਦੇ ਅੱਧੇ ਪੈਸੇ ਦੇ ਦਿੱਤੇ ਜਦੋਂਕਿ ਬਾਕੀ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਦੋਹਾਂ ਵਿਚਕਾਰ ਥੋੜ੍ਹੀ ਬਹਿਸ ਹੋਈ | ਪ੍ਰੰਤੂ ਉਸੇ ਰਾਤ ਅਮਨਦੀਪ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਮਿ੍ਤਪਾਲ ਨੂੰ ਘਰੋਂ ਬਾਹਰ ਬੁਲਾ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੰੂ ਗੰਭੀਰ ਜ਼ਖਮੀ ਕਰਕੇ ਗੰਦੇ ਨਾਲੇ ਵਿਚ ਸੁੱਟ ਦਿੱਤਾ | ਗੁਰਜੰਟ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਨੰੂ ਪਤਾ ਲੱਗਾ ਕਿ ਉਨ੍ਹਾਂ ਦਾ ਲੜਕਾ ਗੰਦੇ ਨਾਲੇ ਵਿਚ ਸੁੱਟਿਆ ਪਿਆ ਹੈ ਤਾਂ ਉਨ੍ਹਾਂ ਉਸ ਨੰੂ ਬੇਹੋਸ਼ੀ ਦੀ ਹਾਲਤ ਵਿਚ ਬਾਹਰ ਕੱਢਿਆ ਤੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ | ਉਨ੍ਹਾਂ ਦੱਸਿਆ ਕਿ ਕਰੀਬ ਇਕ ਮਹੀਨੇ ਤੱਕ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਅੰਮਿ੍ਤਪਾਲ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਦੀ ਸ਼ਿਕਾਇਤ ਉਨ੍ਹਾਂ ਪੁਲਿਸ ਨੂੰ ਦਿੱਤੀ ਸੀ, ਪਰ ਪੁਲਿਸ ਨੇ ਕੇਵਲ ਅਮਨਦੀਪ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਬਾਕੀ ਸਾਥੀਆਂ ਨੂੰ ਤੁਰੰਤ ਹੀ ਛੱਡ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਅੰਮਿ੍ਤਪਾਲ ਸਿੰਘ ਦੀ ਕੁੱਟਮਾਰ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਉਹ ਧਰਨਾ ਜਾਰੀ ਰੱਖਣਗੇ | ਡੀ. ਐੱਸ. ਪੀ. ਗੁਰਬੀਰ ਸਿੰਘ ਸੰਧੂ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਵਲੋਂ ਧਰਨਾ ਚੁਕ ਲਿਆ ਗਿਆ | ਇਸ ਮਾਮਲੇ ਸੰਬੰਧੀ ਉਪ ਕਪਤਾਨ ਪੁਲਿਸ ਗੁਰਬੀਰ ਸਿੰਘ ਸੰਧੂ ਨੇ ਸੰਪਰਕ ਕਰਨ 'ਤੇ ਕਿਹਾ ਕਿ ਕਥਿਤ ਦੋਸ਼ੀ ਅਮਨਦੀਪ ਸਿੰਘ ਉਰਫ਼ ਬੰਟੀ ਜੇਲ੍ਹ 'ਚ ਹੈ ਤੇ ਇਸ ਮਾਮਲੇ ਦੀ ਪੜਤਾਲ ਉਪਰੰਤ ਦੋ ਹੋਰ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਬਾਰੀਕੀ ਨਾਲ ਜਾਂਚ ਪੜਤਾਲ ਉਪਰੰਤ ਸਥਿਤੀ ਸਪਸ਼ਟ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ 'ਚ ਨੋਰਾ ਰਿਚਰਡਜ਼ ਥੀਏਟਰ ਫ਼ੈਸਟੀਵਲ ਦੇ ਨਾਟਕ 'ਹੁਣ ਮੈਂ ਸੈੱਟ ਹਾਂ' ਦੀ ਪੇਸ਼ਕਾਰੀ ਅਗਲੀ ਖ਼ਬਰ ਮੇਅਰ ਨੇ ਕੀਤਾ ਵਾਰਡ ਨੰਬਰ-15 ਅਲੀਪੁਰ ਅਰਾਈਆਂ 'ਚ ਸੜਕ ਦਾ ਨਿਰੀਖਣ
Ad Position 24