08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਰ ਰਹੀ ਹੈ ਧੱਕਾ- ਬਿੱਲੂ

Ad Position 21
No active advertisement
ਅਜੀਤ ਡੈਸਕ 08-12-2025
ਨਾਭਾ, 7 ਦਸੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਨਾਭਾ ਦੇ ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਲੋਕਤੰਤਰ ਦਾ ਘਾਣ ਕੀਤਾ ਹੈ | ਪੰਜਾਬ ਦੇ ਲੋਕਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੇ ਖ਼ਿਲਾਫ਼ ਝੂਠਾ ਲੋਕ ਲੁਭਾਣਾ ਪ੍ਰਚਾਰ ਕਰਕੇ ਪੰਜਾਬ 'ਚ ਸਰਕਾਰ ਬਣਾਈ, ਪਰ ਆਪਣੇ ਸਾਢੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ 14 ਦਸੰਬਰ ਨੂੰ ਹੋ ਰਹੀਆਂ ਚੋਣਾਂ 'ਚ ਕਰਾਰੀ ਹਾਰ ਦੇ ਕੇ ਸਬਕ ਸਿਖਾਉਣਗੇ | ਸ਼©੍ਰੋਮਣੀ ਅਕਾਲੀ ਦਲ ਦੇ ਪੰਜਾਬ 'ਚ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਟਿਵਾਣਾ ਵਲੋਂ ਵੱਖ-ਵੱਖ ਪਿੰਡਾਂ 'ਚ ਨੁੱਕੜ ਬੈਠਕਾਂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ 'ਚ 'ਆਪ' ਦੀ ਹੋਵੇਗੀ ਵੱਡੀ ਜਿੱਤ- ਸੰਦੀਪ ਸ਼ਰਮਾ
Ad Position 24