08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ 'ਚ 'ਆਪ' ਦੇ ਸਾਰੇ ਉਮੀਦਵਾਰ ਜਿੱਤ ਹਾਸਲ ਕਰਨਗੇ- ਦੇਵ ਮਾਨ

Ad Position 21
No active advertisement
ਅਜੀਤ ਡੈਸਕ 08-12-2025
ਭਾਦਸੋਂ, 7 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਹਾਸਲ ਕਰਨਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸੂਬੇ ਦੇ ਕੀਤੇ ਗਏ ਵਿਕਾਸ ਕਾਰਜਾਂ ਤੋਂ ਸੂਬਾ ਵਾਸੀ ਪੂਰੀ ਤਰਾਂ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਕੀਤੇ ਗਏ ਹਰੇਕ ਵਾਅਦੇ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਟੌਹੜਾ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਨਿਰਭੈ ਸਿੰਘ, ਚਹਿਲ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਬਹਿਬਲਪੁਰ ਜ਼ੋਨ ਤੋਂ ਦਲਜੀਤ ਸਿੰਘ ਟਿਵਾਣਾ, ਚਾਸਵਾਲ ਜ਼ੋਨ ਤੋਂ ਸਰਬਜੀਤ ਕੌਰ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸਰਪੰਚ ਅੰਗਰੇਜ਼ ਸਿੰਘ ਚਾਸਵਾਲ, ਜਰਨੈਲ ਸਿੰਘ ਭੰਗੂ, ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਸ਼ੈਂਕੀ ਸਿੰਗਲਾ, ਨਿਰਭੈ ਸਿੰਘ ਘੁੰਡਰ, ਬਲਵੀਰ ਸਿੰਘ ਖੱਟੜਾ, ਭੁਪਿੰਦਰ ਸਿੰਘ ਕੱਲਰਮਾਜਰੀ, ਬਿੱਕਰ ਸਿੰਘ ਖਨੌੜਾ, ਸੂਬੇਦਾਰ ਸੰਤੋਖ ਸਿੰਘ, ਕੁਲਵਿੰਦਰ ਸਿੰਘ ਟਿਵਾਣਾ, ਹਰਪਾਲ ਸਿੰਘ ਟਿਵਾਣਾ, ਲਵਲੀ ਟਿਵਾਣਾ, ਕਮਲ ਗੋਲਡੀ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ- ਚੱਠਾ, ਲੌਟ ਅਗਲੀ ਖ਼ਬਰ ਟਿਵਾਣਾ ਵਲੋਂ ਵੱਖ-ਵੱਖ ਪਿੰਡਾਂ 'ਚ ਨੁੱਕੜ ਬੈਠਕਾਂ
Ad Position 24