ਭਾਦਸੋਂ, 7 ਦਸੰਬਰ (ਪ੍ਰਦੀਪ ਦੰਦਰਾਲਾ)-ਪੰਜਾਬ 'ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਲਖਵੀਰ ਸਿੰਘ ਲੌਟ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਨੇੜਲੇ ਪਿੰਡ ਦੰਦਰਾਲਾ ਖਰੌੜ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਆਖਿਆ ਹੈ ਕਿ ਲੋਕਾਂ ਨੂੰ ਨਿਰਪੱਖ ਹੋ ਕੇ ਚੰਗੇ ਉਮੀਦਵਾਰ ਚੁਣਨੇ ਚਾਹੀਦੇ ਹਨ ਅਤੇ ਸਰਕਾਰ ਵਲੋਂ ਕਿਸੇ ਤਰ੍ਹਾਂ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਤੱਕ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਗਏ ਹਰ ਜਗ੍ਹਾ ਇਸ਼ਤਿਹਾਰਬਾਜ਼ੀ ਰਾਹੀਂ ਹੀ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ | ਪੰਜਾਬ ਦੇ ਲੋਕਾਂ ਦੇ ਟੈਕਸ ਦੇ ਰੁਪਏ ਨੂੰ ਤਰੱਕੀ ਕਰਨ ਦੀ ਜਗ੍ਹਾ 'ਤੇ ਆਪਣੇ-ਆਪ ਨੂੰ ਪ੍ਰਮੋਟ ਕਰਨ ਲਈ ਕੀਤਾ ਜਾ ਰਿਹਾ ਹੈ | ਇਸ ਮੌਕੇ ਛੱਜੂ ਸਿੰਘ ਧਨੌਰੀ, ਪ੍ਰਧਾਨ ਮਹਿੰਦਰ ਸਿੰਘ ਖਰੌੜ, ਪਵਨ ਘਈ ਪ੍ਰਧਾਨ, ਅਜੈਬ ਸਿੰਘ ਸਾ. ਸਰਪੰਚ, ਗੁਰਦੀਪ ਸਿੰਘ ਦੰਦਰਾਲੀ, ਗਿਆਨੀ ਸਤਨਾਮ ਸਿੰਘ, ਹਨੀ ਖਰੌੜ, ਸੋਨੀ ਖਰੌੜ, ਗੁਰਮੇਲ ਸਿੰਘ ਤੇ ਚੰਦ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ |