08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸ਼ੁਤਰਾਣਾ ਵਿਖੇ ਹਲਕਾ ਵਿਧਾਇਕ ਨੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-12-2025
ਸ਼ੁਤਰਾਣਾ, 7 ਦਸੰਬਰ (ਨਵਜੋਤ ਸਿੰਘ ਮਹਿਰੋਕ)-ਪੰਜਾਬ ਅੰਦਰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਫ਼ੀ ਗਹਿਮਾ-ਗਹਿਮੀ ਨਜ਼ਰ ਆ ਰਹੀ ਹੈ, ਜਿਸ ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਦਫ਼ਤਰ ਖੋਲ੍ਹ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਕੜੀ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਸ਼ੁਤਰਾਣਾ ਵਿਖੇ ਆਪਣਾ ਚੋਣ ਦਫ਼ਤਰ ਖੋਲ੍ਹ ਦਿੱਤਾ ਗਿਆ ਹੈ | ਇਸ ਮੌਕੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੂਰੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਵਲੋਂ ਕੀਤੇ ਕੰਮਾਂ ਨੂੰ ਲੈ ਕੇ ਲੋਕਾਂ 'ਚ ਵਿਚਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾ ਅੰਦਰ ਵੀ ਵਿਕਾਸ ਕਾਰਜਾਂ ਦੇ ਕੰਮ ਨੇਪਰੇ ਚਾੜ੍ਹੇ ਗਏ ਹਨ, ਜਿਵੇਂ ਹਰ ਖੇਤ ਲਈ ਪਾਣੀ ਦੇਣ ਲਈ ਰਜਵਾਹੇ ਬਣਾਏ ਗਏ ਹਨ | ਦੂਜੇ ਪਾਸੇ ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਗਈ ਹੈ, ਜਿਸ ਦੀ ਬਦੌਲਤ ਲੋਕਾਂ ਵਿਚ ਆਮ ਆਦਮੀ ਪਾਰਟੀ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜਿਤਾਉਣ ਲਈ ਅੱਗੇ ਵਧਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਲਕਾ ਸ਼ੁਤਰਾਣਾ ਅੰਦਰ ਵੀ ਵੱਡੀ ਬੜ੍ਹਤ ਬਣਾ ਕੇ ਬਿਨਾਂ ਕਿਸੇ ਮੁਕਾਬਲੇ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਸਰਪੰਚ ਸੁਰੇਸ਼ ਸ਼ਰਮਾ, ਗੁਰਲਾਲ ਸਿੰਘ ਮੱਲ੍ਹੀ, ਬੂਟਾ ਸਿੰਘ ਵਿਰਕ, ਰਣਜੀਤ ਸਿੰਘ ਵਿਰਕ, ਜਗਜੀਤ ਸਿੰਘ ਸੰਧੂ ਤੇ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਰਾਜ ਐਕਟ ਸੂਬੇ 'ਚ ਪੂਰੀ ਤਰ੍ਹਾਂ ਲਾਗੂ ਕੀਤੇ ਜਾਵੇ- ਪ੍ਰੇਮ ਸਿੰਘ ਚੰਦੂਮਾਜਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ- ਚੱਠਾ, ਲੌਟ
Ad Position 24