08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਨੂੰ ਦਿੱਤਾ ਜਾਵੇਗਾ ਮੰੂਹ-ਤੋੜ ਜਵਾਬ- ਡਾ. ਗਾਂਧੀ

Ad Position 21
No active advertisement
ਅਜੀਤ ਡੈਸਕ 08-12-2025
ਦੇਵੀਗੜ੍ਹ, 7 ਦਸੰਬਰ (ਰਾਜਿੰਦਰ ਸਿੰਘ ਮੌਜੀ)-ਕਾਂਗਰਸ ਪਾਰਟੀ ਦੀ ਚੋਣਾਂ ਸੰਬੰਧੀ ਬੈਠਕ ਅਨਾਜ ਮੰਡੀ ਦੇਵੀਗੜ੍ਹ ਵਿਖੇ ਬਲਾਕ ਪ੍ਰਧਾਨ ਹਰਵੀਰ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ, ਜਿਸ ਵਿਚ ਡਾ. ਧਰਮਵੀਰ ਗਾਂਧੀ ਸੰਸਦ ਮੈਂਬਰ, ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀ ਮਾਨ, ਰਤਿੰਦਰਪਾਲ ਸਿੰਘ ਰਿੱਕੀ ਮਾਨ ਅਤੇ ਜੋਗਿੰਦਰ ਸਿੰਘ ਕਾਕੜਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੌਰਾਨ ਹੋਏ ਧੱਕੇ ਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਖੁੱਲ੍ਹੇਆਮ ਪਾੜਨ ਦਾ ਮੰੂਹ-ਤੋੜ ਜਵਾਬ ਚੋਣਾਂ ਵਿਚ ਵੋਟਾਂ ਪਾ ਕੇ ਜਨਤਾ ਜ਼ਰੂਰ ਦੇਵੇਗੀ | ਡਾ. ਗਾਂਧੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੁੰਡਾਗਰਦੀ ਕਰਨ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਵੱਡੀ ਗਿਣਤੀ ਵਿਚ ਵੋਟ ਪਾ ਕੇ ਲੋਕਤੰਤਰ ਦੀ ਰਾਖੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਚੋਣਾਂ ਦਾ ਮੈਦਾਨ ਹੀ ਅਸਲ ਜਵਾਬ ਦੇਣ ਦੀ ਥਾਂ ਹੈ ਤੇ ਪੰਜਾਬ ਦੇ ਲੋਕ ਇਸ ਵਾਰ ਜ਼ਰੂਰ 'ਆਪ' ਨੂੰ ਉਸ ਦਾ ਸਵਾਦ ਚਖਾਉਣਗੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀ ਮਾਨ, ਰਤਿੰਦਰਪਾਲ ਸਿੰਘ ਰਿੱਕੀ ਮਾਨ, ਜੋਗਿੰਦਰ ਸਿੰਘ ਕਾਕੜਾ, ਹਰਵੀਰ ਸਿੰਘ ਥਿੰਦ ਅਤੇ ਨੰਬਰਦਾਰ ਕਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮਹਿਕ ਗਰੇਵਾਲ, ਜੀਤ ਸਿੰਘ ਮੀਰਾਂਪੁਰ, ਪ੍ਰਕਾਸ਼ ਸਿੰਘ ਅਲੀਪੁਰ, ਨੰਬਰਦਾਰ ਕਰਮਜੀਤ ਸਿੰਘ, ਸਾਬਕਾ ਚੇਅਰਮੈਨ ਰਣਧੀਰ ਸਿੰਘ, ਸਵਿੰਦਰ ਸਿੰਘ ਬੁੱਧਮੋਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਉਮੀਦਵਾਰ ਗਗਨਦੀਪ ਕੌਰ ਨੇ ਜ਼ੋਨ ਮਸੀਂਗਣ 'ਚ ਚੋਣ ਮੁਹਿੰਮ ਕੀਤੀ ਸ਼ੁਰੂ ਅਗਲੀ ਖ਼ਬਰ 'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਰ ਰਹੀ ਹੈ ਧੱਕਾ- ਬਿੱਲੂ
Ad Position 24