ਦੇਵੀਗੜ੍ਹ, 7 ਦਸੰਬਰ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਜ਼ੋਨ ਮਸੀਂਗਣ ਤੋਂ ਆਪਣੀ ਉਮੀਦਵਾਰ ਗਗਨਦੀਪ ਕੌਰ ਪਤਨੀ ਗੁਰਮੀਤ ਸਿੰਘ ਸਰਪੰਚ ਦੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਗਗਨਦੀਪ ਕੌਰ ਨੇ ਬੀਤੇ ਦਿਨੀਂ ਜ਼ੋਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ਵੋਟਰਾਂ ਨਾਲ ਬੈਠਕਾਂ ਕੀਤੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਵਿਚ ਲੋਕਾਂ ਨੂੰ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ 'ਚ ਬਿਹਤਰ ਸਿੱਖਿਆ ਵਰਗੀਆਂ ਸਹੂਲਤਾਂ ਦਿੱਤੀਆਂ | ਹੁਣ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਨਾਲ ਪਿੰਡਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ | ਉਮੀਦਵਾਰ ਨੇ ਭਰੋਸਾ ਦਿਵਾਇਆ ਕਿ ਜੇਕਰ ਉਹ ਚੁਣੀ ਗਈ ਤਾਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਪੂਰਾ ਫ਼ੰਡ ਪਿੰਡਾਂ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਮੌਕੇ ਸੁਖਵਿੰਦਰ ਸਿੰਘ ਅਦਾਲਤੀਵਾਲਾ, ਮਨਿੰਦਰ ਸਿੰਘ ਕਛਵਾ, ਸਰਪੰਚ ਸ਼ਿੰਦਰ ਸਿੰਘ, ਦਵਿੰਦਰ ਸਿੰਘ ਭੋਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ 'ਆਪ' ਵਰਕਰ ਹਾਜ਼ਰ ਸਨ |