ਪਟਿਆਲਾ, 7 ਦਸੰਬਰ (ਸਾਹਿਬ ਸਿੰਘ)-ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ | ਹਲਕਾ ਬੰਮਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਈ ਪਾਰਟੀ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ | ਇਸੇ ਸਿਲਸਿਲੇ ਵਿਚ ਸ੍ਰੀ ਜੌੜਾਮਾਜਰਾ ਦੇ ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ ਨੇ ਪਿੰਡ ਬਾਦਸ਼ਾਹਪੁਰ ਕਾਲੇਕੀ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੀ ਆਪ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੇਵ ਸਿੰਘ ਟਿਵਾਣਾ ਨੇ ਪਿੰਡ ਬਾਦਸ਼ਾਹਪੁਰ ਕਾਲੇਕੀ ਦੇ ਸਮੁੱਚੇ ਨਿਵਾਸੀਆਂ ਅਤੇ ਪੰਚਾਇਤ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਪਿਆਰ ਅਤੇ ਸਹਿਯੋਗ ਹੀ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਹੈ | ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ 'ਆਪ' ਵਲੋਂ ਪੂਰੇ ਪੰਜਾਬ 'ਚ ਜ਼ੋਰਦਾਰ ਮੁਕਾਬਲੇ ਦੇ ਸੰਕੇਤ ਮਿਲ ਰਹੇ ਹਨ |