08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ 'ਚ 'ਆਪ' ਦੀ ਹੋਵੇਗੀ ਵੱਡੀ ਜਿੱਤ- ਸੰਦੀਪ ਸ਼ਰਮਾ

Ad Position 21
No active advertisement
ਅਜੀਤ ਡੈਸਕ 08-12-2025
ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਦਰਜ ਕਰੇਗੀ | ਇਹ ਗੱਲਾਂ ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਹਲਕਾ ਨਾਭਾ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ 'ਆਪ' ਪਾਰਟੀ ਦੇ ਸਾਰੇ ਹੀ ਉਮੀਦਵਾਰਾਂ ਨੂੰ ਪਿੰਡਾਂ ਦੇ ਲੋਕ ਵੱਡਾ ਫ਼ਤਵਾ ਦੇਣਗੇ | ਬਲਾਕ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਸ਼ਾਸਨ ਨੇ ਲੋਕਾਂ ਦੇ ਦਿਲਾਂ ਵਿਚ ਪੱਕੀ ਥਾਂ ਬਣਾ ਲਈ ਹੈ ਜਿਸ ਕਰਕੇ ਇਹੋ ਵਿਸ਼ਵਾਸ ਪਾਰਟੀ ਦੀ ਵੱਡੀ ਜਿੱਤ ਦਾ ਕਾਰਨ ਬਣੇਗਾ | ਸੰਦੀਪ ਸ਼ਰਮਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਦੀ 'ਆਪ' ਸਰਕਾਰ ਨੇ ਰਵਾਇਤੀ ਸਿਆਸਤ ਦਾ ਖ਼ਾਤਮਾ ਕਰਦੇ ਹੋਏ ਸਿਆਸਤ ਨੂੰ ਸੇਵਾ ਨਾਲ ਜੋੜਿਆ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਖੇਤੀ, ਰੋਜ਼ਗਾਰ ਅਤੇ ਢਾਂਚਾਗਤ ਵਿਕਾਸ ਹਰ ਖੇਤਰ 'ਚ ਕੀਤੇ ਜਾ ਰਹੇ ਸੁਧਾਰਾਂ ਨੇ ਲੋਕਾਂ ਨੂੰ ਇਹ ਯਕੀਨ ਦਿਵਾਇਆ ਹੈ ਕਿ ਪੰਜਾਬ ਦਾ ਭਵਿੱਖ ਹੁਣ ਸੁਰੱਖਿਅਤ ਹੱਥਾਂ ਵਿਚ ਹੈ | ਉਨ੍ਹਾਂ ਨੇ ਕਿਹਾ ਕਿ ਇਹ ਚੋਣ ਸਿਰਫ਼ ਪਾਰਟੀ ਦੀ ਨਹੀਂ, ਸਚਾਈ, ਇਮਾਨਦਾਰੀ ਤੇ ਤਰੱਕੀ ਦੀ ਜਿੱਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਰ ਰਹੀ ਹੈ ਧੱਕਾ- ਬਿੱਲੂ ਅਗਲੀ ਖ਼ਬਰ ਸਾਬਕਾ ਚੇਅਰਮੈਨ ਲਾਲਵਾ ਤੇ ਬਾਬੂ ਕਬੀਰ ਦਾਸ ਵਲੋਂ ਹਲਕਾ ਸ਼ੁਤਰਾਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾ...
Ad Position 24