08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਟਿਵਾਣਾ ਵਲੋਂ ਵੱਖ-ਵੱਖ ਪਿੰਡਾਂ 'ਚ ਨੁੱਕੜ ਬੈਠਕਾਂ

Ad Position 21
No active advertisement
ਜ਼ਿਲ੍ਹਾ ਪ੍ਰੀਸ਼ਦ ਦੇ ਬੰਮਣਾ ਹਲਕਾ ਤੋਂ 'ਆਪ' ਦੇ ਉਮੀਦਵਾਰ ਗੁਰਦੇਵ ਸਿੰਘ ਟਿਵਾਣਾ ਨੂੰ ਪਿੰਡ ਬਾਦਸ਼ਾਹਪੁਰ ਕਾਲੇਕੀ ਦੇ ਲੋਕ ਸਮਰਥਨ ਦਾ ਭਰੋਸਾ ਦਿੰਦੇ ਹੋਏ | ਤਸਵੀਰ : ਸਾਹਿਬ ਸਿੰਘ <br/> 08-12-2025
ਸਮਾਣਾ, 7 ਦਸੰਬਰ (ਸਾਹਿਬ ਸਿੰਘ)-ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ | ਹਲਕਾ ਬੰਮਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਮੈਂਬਰ ਲਈ ਪਾਰਟੀ ਉਮੀਦਵਾਰ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ ਨੇ ਕਈ ਪਿੰਡਾਂ ਵਿਚ ਚੋਣ ਬੈਠਕਾਂ ਕੀਤੀਆਂ, ਜਿਨ੍ਹਾਂ ਵਿਚ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਪਿੰਡ ਬਾਦਸ਼ਾਹਪੁਰ ਕਾਲੇਕੀ ਵਿਚ ਉਨ੍ਹਾਂ ਚੋਣ ਬੈਠਕ ਨੂੰ ਸੰਬੋਧਨ ਕਰਦਿਆਂ 'ਆਪ' ਦੀ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਵੀ ਆਪ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਪਿੰਡਾਂ ਦੇ ਲੋਕਾਂ ਵਲੋਂ ਗੁਰਦੇਵ ਸਿੰਘ ਟਿਵਾਣਾ ਨੂੰ ਪਿਆਰ ਅਤੇ ਸਤਿਕਾਰ ਦਿੱਤਾ ਗਿਆ | ਸ. ਟਿਵਾਣਾ ਨੇ ਪਿੰਡਾਂ ਦੇ ਸਮੁੱਚੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ 'ਚ 'ਆਪ' ਦੇ ਸਾਰੇ ਉਮੀਦਵਾਰ ਜਿੱਤ ਹਾਸਲ ਕਰਨਗੇ- ਦੇਵ ਮਾਨ ਅਗਲੀ ਖ਼ਬਰ 'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਰ ਰਹੀ ਹੈ ਧੱਕਾ- ਬਿੱਲੂ
Ad Position 24