ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਇੱਥੋਂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਧਮੋਲੀ ਦੀ ਮਾਤਾ ਜਤਿੰਦਰ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਤੇ ਭੋਗ ਦੇ ਮੌਕੇ 'ਤੇ ਵੱਡੀ ਗਿਣਤੀ ਵਿਚ ਰਾਜਨੀਤਕ ਆਗੂ, ਸਮਾਜ ਸੇਵੀ ਸੰਸਥਾਵਾਂ ਦੇ ਪ੍ਰਧਾਨ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਧਮੋਲੀ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਹੋਰਨਾਂ ਸਮੇਤ ਮੈਂਬਰ ਸਾਂਸਦ ਧਰਮਵੀਰ ਗਾਂਧੀ ਵਿਧਾਇਕ ਨੀਨਾ ਮਿੱਤਲ, ਚੇਅਰਮੈਨ ਹਰਚੰਦ ਸਿੰਘ ਬਰਸਟ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਲਕਾ ਇੰਚਾਰਜ ਸੁਰਜੀਤ ਸਿੰਘ ਗੜ੍ਹੀ, ਪ੍ਰਧਾਨ ਸੁਖਪਾਲ ਸਿੰਘ ਪਾਲਾ, ਸਾਬਕਾ ਕੌਂਸਲਰ ਰਣਜੀਤ ਸਿੰਘ ਰਾਣਾ, ਚੇਅਰਮੈਨ ਪ੍ਰਵੀਨ ਛਾਬੜਾ, ਵਾਇਸ ਚੇਅਰਮੈਨ ਵਿੱਕੀ ਘਨੌਰ, ਸੁਭਾਸ਼ ਸ਼ਰਮਾ, ਜਸਵੀਰ ਸਿੰਘ ਚੰਦੂਆਂ, ਬਾਬਾ ਬਰਜਿੰਦਰ ਸਿੰਘ ਪਰਵਾਨਾਂ, ਚੇਅਰਮੈਨ ਮਾਰਕੀਟ ਕਮੇਟੀ ਦੀਪਕ ਸੂਦ, ਅਰਵਿੰਦਰ ਪਾਲ ਸਿੰਘ ਰਾਜੂ, ਗੁਲਬਾਗ ਸਿੰਘ ਸਾਹਨੀ, ਪ੍ਰਧਾਨ ਅਬਰਿੰਦਰ ਸਿੰਘ ਕੰਗ, ਧਰਮਿੰਦਰ ਸਿੰਘ ਬਸੰਤਪੁਰਾ, ਕੈਪਟਨ ਸ਼ੇਰ ਸਿੰਘ, ਐਡਵੋਕੇਟ ਪਵਨ ਮੁਖੀਜਾ, ਗੁਰਪੀ੍ਰਤ ਸਿੰਘ ਮਰਦਾਂਪੁਰ, ਸੁਰਿੰਦਰ ਸਿੰਘ ਬੰਟੀ, ਕੀਰਤ ਸਿੰਘ ਸਿਹਰਾ, ਅਵਤਾਰ ਸਿੰਘ ਹਰਪਾਲਪੁਰ ਸਮੇਤ ਹੋਰ ਆਗੂ ਹਾਜ਼ਰ ਸਨ |