09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਾਰਡ ਨੰਬਰ-34 'ਚ ਬਣੇਗਾ ਆਧੁਨਿਕ ਖੇਡ ਮੈਦਾਨ- ਮਹਿਤਾ

Ad Position 21
No active advertisement
ਅਜੀਤ ਡੈਸਕ 08-12-2025
ਪਟਿਆਲਾ, 7 ਦਸੰਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਤੇਜਿੰਦਰ ਮਹਿਤਾ ਦੀ ਅਗਵਾਈ ਵਿਚ ਵਾਰਡ ਨੰਬਰ-34 ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਸ੍ਰੀ ਮਹਿਤਾ ਨੇ ਦੱਸਿਆ ਕਿ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਦੀਆਂ ਹਦਾਇਤਾਂ ਅਨੁਸਾਰ ਭਗਵੰਤ ਮਾਨ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਵਾਰਡ ਪੱਧਰ 'ਤੇ ਨਿਰੰਤਰ ਪਹੁੰਚਾਈ ਜਾ ਰਹੀ ਹੈ | ਨਾਲ ਹੀ ਮੀਟਿੰਗ ਵਿਚ ਵਾਰਡ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਭਵਿੱਖ ਵਿਚ ਕਰਵਾਏ ਜਾਣ ਵਾਲੇ ਕੰਮਾਂ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਬੱਚਿਆਂ ਅਤੇ ਨੌਜਵਾਨਾਂ ਵਿਚ ਖੇਡਾਂ ਅਤੇ ਸਮਾਜਿਕ ਜੀਵਨ ਪ੍ਰਤੀ ਰੁਚੀ ਵਧਾਉਣ ਲਈ ਵਾਰਡ ਵਿਚ ਇਕ ਖੇਡ ਮੈਦਾਨ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਨਗਰ ਨਿਗਮ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਵਲੋਂ ਫੰਡ ਉਪਲਬਧ ਕਰਵਾਏ ਜਾਣਗੇ | ਮੀਟਿੰਗ 'ਚ ਬਲਾਕ ਪ੍ਰਧਾਨ ਅਮਨ ਬਾਂਸਲ, ਸੀਨੀਅਰ ਆਗੂ ਅਸ਼ੋਕ ਮਿੱਤਲ, ਇਕਰਾਮ ਸ਼ੇਖ, ਸੁਨੀਲ ਸ਼ਰਮਾ, ਰਾਕੇਸ਼ ਕੁਮਾਰ, ਗੁਰਨਾਮ ਸਿੰਘ ਫੌਜੀ, ਬੀਬੀ ਹਰਚਰਨ ਕੌਰ ਲਾਡੀ, ਮਮਤਾ ਢੰਡ, ਮੀਨੂੰ ਅਰੋੜਾ, ਸੁਮੀਤ ਤਕੇਜਾ, ਰਜਤ ਗੋਇਲ, ਸੁਨੀਲ ਕੁਮਾਰ, ਸੰਦੀਪ ਕੁਮਾਰ, ਮਨੀ ਕੁਮਾਰ, ਮਨਦੀਪ ਸਿੰਘ, ਅਮਨਦੀਪ ਸਿੰਘ, ਪ੍ਰਵੀਨ ਮਹਿਤਾ, ਸੁਰਿੰਦਰ ਨਿੱਕੂ, ਨਿਸਾਰ ਅਹਿਮਦ, ਜੁਲਫੀਕਾਰ ਖਾਨ, ਅਮਰਜੀਤ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਬੇਲਗ਼ਾਮ ਤੇ ਗੁਲਾਮੀ ਵੱਲ ਵਧ ਰਿਹੈ- ਗੁਰਦੀਪ ਸਿੰਘ ਅਗਲੀ ਖ਼ਬਰ ਕਾ. ਜਗਜੀਤ ਸਿੰਘ ਸੋਹਲ ਦੀ ਬਰਸੀ ਮਨਾਈ
Ad Position 24