ਪਟਿਆਲਾ 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਰਾਜੇਸ਼ ਕੁਮਾਰ ਗਹਿਰੀਵਾਲਾ ਉਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਨੇ ਪੰਜਾਬ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਤੋਂ ਲੈ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਵੋਟ ਨਾ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਹੈ | ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਉਹ ਪਾਰਟੀ ਹੈ ਜਿਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰਵਾ ਕੇ ਦੇਸ਼ 'ਚ ਵੱਸਦੇ ਕਰੋੜਾਂ ਸ਼ਰਧਾਲੂਆਂ ਦੀ ਸ਼ਰਧਾ ਨੂੰ ਠੇਸ ਪਹੁੰਚਾਈ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਅੰਦਰ ਚਿਰਾਗ਼ ਪਾਸਵਾਨ ਦੀਆਂ ਚੰਗੀਆਂ ਨੀਤੀਆਂ ਨੂੰ ਲੈ ਕੇ ਕੀਤੇ ਜਾ ਰਹੇ ਤੂਫ਼ਾਨੀ ਦੌਰਿਆਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀ ਜਾ ਰਹੀ ਗੱਲਬਾਤ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬ ਅੰਦਰ ਅਜਿਹੀ ਕੋਈ ਸਿਆਸੀ ਪਾਰਟੀ ਨਹੀਂ ਹੈ ਜੋ ਪੰਜਾਬ ਫ਼ਸਟ ਤੇ ਪੰਜਾਬੀ ਫ਼ਸਟ ਬਣਾਉਣ ਲਈ ਕੰਮ ਕਰਦੀ ਹੋਵੇ, ਇਸ ਲਈ ਉਨ੍ਹਾਂ ਦੀ ਪਾਰਟੀ ਵਲੋਂ ਪਾਰਟੀ ਦੇ ਸੁਪਰੀਮੋ ਅਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ਼ ਪਾਸਵਾਨ ਦੇ ਦਿਸਾ ਨਿਰਦੇਸ਼ਾਂ ਮੁਤਾਬਿਕ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਤੇ ਪੰਜਾਬ ਭਾਜਪਾ ਲੀਡਰਸ਼ਿਪ ਦੀ ਮਾੜੀ ਸੋਚ ਤੋਂ ਪੰਜਾਬ ਦੇ ਲੋਕਾਂ ਨੂੰ ਬਚਾਇਆ ਜਾ ਸਕੇ |